BSF ਨੂੰ ਸਰਹੱਦੀ ਖੇਤ ’ਚੋਂ ਮਿਲੀ 3 ਕਿਲੋ 700 ਗ੍ਰਾਮ ਹੈਰੋਇਨ

05/30/2022 11:04:31 AM

ਭਿੰਡੀ ਸੈਦਾਂ (ਗੁਰਜੰਟ) - ਸਰਹੱਦੀ ਥਾਣਾ ਭਿੰਡੀ ਸੈਦਾਂ ਅਧੀਨ ਆਉਦੀ ਹਿੰਦ-ਪਾਕਿ ਸਰਹੱਦ ਦੀ ਬੀ. ਪੀ. ਓ. ਘੋਗਾ ਵਿਖੇ ਕੰਡਿਆਲੀ ਤਾਰ ਤੋਂ ਪਾਰ ਬੀ. ਐੱਸ. ਐੱਫ ਨੂੰ ਭਾਰੀ ਮਾਤਰਾ ’ਚ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ ਬੀ. ਐੱਸ. ਐੱਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਬੀ. ਪੀ. ਓ. ਘੋਗਾ ਵਿਖੇ ਕੰਡਿਆਲੀ ਤਾਰ ਤੋ ਪਾਰ ਇਕ ਕਿਸਾਨ ਦੇ ਖੇਤ ’ਚੋਂ ਸਪਰੇਅ ਪੰਪ ਵਾਲੀਆਂ 2 ਪਿੱਤਲ ਦੀਆਂ ਪਾਈਪਾਂ ਤੇ ਕੁਝ ਸ਼ੱਕੀ ਇੱਟਾਂ ਬਰਾਮਦ ਹੋਈਆਂ।

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਉਕਤ ਸ਼ੱਕੀ ਇੱਟਾਂ ਨੂੰ ਬੀ.ਐੱਸ.ਐੱਫ ਦੇ ਅਧਿਕਾਰੀਆਂ ਨੇ ਕਬਜ਼ੇ ’ਚ ਲੈ ਲਿਆ, ਜਿਨ੍ਹਾਂ ਦੀ ਚੈਕਿੰਗ ਦੌਰਾਨ ਕਰੀਬ 3 ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਹੋਈ। ਹੈਰੋਇਨ ਦੀ ਬਰਾਮਦਗੀ ਤੋਂ ਬਾਅਦ ਅਧਿਕਾਰੀਆਂ ਵੱਲੋਂ ਇਲਾਕੇ ਦੀ ਬਰੀਕੀ ਨਾਲ ਸਰਚ ਕੀਤੀ ਜਾ ਰਹੀ ਹੈ।


rajwinder kaur

Content Editor

Related News