BSF ਦੀ 73ਵੀਂ ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਕਾਬੂ ਕੀਤਾ ਸ਼ੱਕੀ ਵਿਅਕਤੀ

05/12/2022 5:45:25 PM

ਅਜਨਾਲਾ (ਫਰਿਆਦ) - ਪੁਲਸ ਥਾਣਾ ਅਜਨਾਲਾ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਸ਼ਾਹਪੁਰ ਤੋਂ ਬੀ.ਐੱਸ.ਐੱਫ. ਦੀ 73ਵੀਂ ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਸ਼ੱਕੀ ਹਾਲਤ ’ਚ ਘੁੰਮ ਰਹੇ ਇਕ ਭਾਰਤੀ ਵਿਅਕਤੀ ਨੂੰ ਕਾਬੂ ਕੀਤਾ ਹੈ। ਬੀ.ਐੱਸ.ਐੱਫ. ਦੀ 73ਵੀਂ ਬਟਾਲੀਅਨ ਦੇ ਅਧਿਕਾਰੀਆਂ ਨੇ ਉਕਤ ਸ਼ੱਕੀ ਵਿਅਕਤੀ ਨੂੰ ਅਜਨਾਲਾ ਪੁਲਸ ਦੇ ਸਪੁਰਦ ਕਰ ਦਿੱਤਾ ਹੈ। 

ਪੜ੍ਹੋ ਇਹ ਵੀ ਖ਼ਬਰ: ਮੋਹਾਲੀ ਰਾਕੇਟ ਹਮਲਾ: ਖੁਫ਼ੀਆ ਏਜੰਸੀ ਵੱਲੋਂ ਹੋਰ ਸ਼ੱਕੀਆਂ ਦੀਆਂ ਲਿਸਟਾਂ ਤਿਆਰ, ਹਿਰਾਸਤ 'ਚ ਲਏ ਸਨ 4 ਵਿਅਕਤੀ

ਦੂਜੇ ਪਾਸੇ ਅਜਨਾਲਾ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਉਕਤ ਵਿਅਕਤੀ ਦਿਮਾਗੀ ਤੌਰ ’ਤੇ ਠੀਕ ਨਹੀਂ ਹੈ। ਉਸ ਕੋਲ ਕੋਈ ਪੱਕਾ ਨਾਮ ਪਤਾ ਨਹੀਂ ਮਿਲਿਆ। ਅਜਨਾਲਾ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

rajwinder kaur

This news is Content Editor rajwinder kaur