ਅੰਮ੍ਰਿਤਸਰ ''ਚ BSF ਤੇ ਕਾਊਂਟਰ ਇੰਟੈਲੀਜੈਂਸ ਨੇ ਵੱਖ-ਵੱਖ ਥਾਂ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
Friday, Sep 01, 2023 - 04:51 PM (IST)

ਅੰਮ੍ਰਿਤਸਰ/ਲੋਪੋਕੇ (ਨੀਰਜ/ਸਤਨਾਮ/ਜਸ਼ਨ/ਸੰਜੀਵ)- ਬੀ. ਐੱਸ.ਐੱਫ. ਅੰਮ੍ਰਿਤਸਰ ਦੀ ਟੀਮ ਨੇ ਪਿੰਡ ਰਾਣੀਆਂ ਦੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਦੌਰਾਨ 2 ਕਿਲੋ 600 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 13 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਹੈਰੋਇਨ ਦੀ ਖੇਪ ਪਲਾਸਟਿਕ ਦੀਆਂ ਬੋਤਲਾਂ ਵਿਚ ਰੱਖ ਕੇ ਹੁੱਕ ਲਗਾ ਕੇ ਸੁੱਟੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਲਿਆਂਦੀ ਗਈ ਸੀ ਪਰ ਸਮੱਗਲਰ ਇਸ ਨੂੰ ਹਾਸਲ ਨਹੀਂ ਕਰ ਸਕੇ।
ਇਹ ਵੀ ਪੜ੍ਹੋ- ਡੇਢ ਦਹਾਕਾ ਸਿਡਨੀ ਤੋਂ ਪਿੰਡ ਆਉਣ ਨੂੰ ਤਰਸਦਾ ਰਿਹਾ ਨੌਜਵਾਨ, ਇਕੋ ਝਟਕੇ ਸਭ ਕੁਝ ਹੋ ਗਿਆ ਖ਼ਤਮ
ਇਸ ਤਰ੍ਹਾਂ ਭਾਰਤ-ਪਾਕਿ ਸਰਹੱਦ ਤੋਂ ਕਾਊਂਟਰ ਇੰਟੈਲੀਜੈਂਸ ਵਲੋਂ 3 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਗਈ। ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਦੇ ਨਜ਼ਦੀਕ ਬੀ. ਐੱਸ. ਐੱਫ. ਦੇ ਖੇਤਰ ਵਾਲੇ ਇਲਾਕੇ ਭਾਰਤੀ ਪਿੰਡ ਧਨੋਏ ਖੁਰਦ ਤੋਂ ਕਾਊਂਟਰ ਇੰਟੈਲੀਜੈਨਸ ਅੰਮ੍ਰਿਤਸਰ ਦੀ ਵਿਸ਼ੇਸ਼ ਟੀਮ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਬਰਾਮਦ ਕਰਕੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਸੁਰੱਖਿਆ ਏਜੰਸੀਆਂ ਆਈਆਂ ਹਰਕਤ 'ਚ, ਸਰਹੱਦੀ ਖ਼ੇਤਰ 'ਚੋਂ ਬਰਾਮਦ ਹੋਈਆਂ ਇਹ ਵਸਤੂਆਂ
ਇਸ ਸਬੰਧੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਸਪੈਕਟਰ ਇੰਦਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤ ਦੇ ਬਾਰਡਰ ’ਤੇ ਕੰਡਿਆਲੀ ਤਾਰ ਲਾਗੇ ਹੈਰੋਇਨ ਸੁੱਟੀ ਗਈ ਹੈ, ਜਿਸ ਦੀ ਨਿਸ਼ਾਨਦੇਹੀ ’ਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਨੂੰ ਇੱਕ ਪਲਾਸਟਿਕ ਦੀ ਬੋਤਲ ਮਿਲੀ ਜਿਸ ’ਤੇ ਪਲਾਸਟਿਕ ਦੀ ਟੇਪ ਵਲੇਟੀ ਹੋਈ ਸੀ। ਉਨ੍ਹਾਂ ਕਿਹਾ ਕਿ ਬੋਤਲ ਨੂੰ ਖੋਲ ਕੇ ਵੇਖਿਆ ਤਾਂ ਉਸ ਵਿੱਚੋਂ ਕਰੀਬ 4.50 ਗ੍ਰਾਮ ਹੈਰੋਇਨ ਮਿਲੀ ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤ ਢਾਈ ਤੋਂ 3 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- 17 ਸਾਲ ਮਗਰੋਂ ਆਈਆਂ ਖ਼ੁਸ਼ੀਆਂ, 2 ਧੀਆਂ ਤੇ ਪੁੱਤ ਨੇ ਇਕੱਠਿਆਂ ਲਿਆ ਜਨਮ, ਮਾਂ ਨੇ ਕੀਤਾ ਰੱਬ ਦਾ ਸ਼ੁਕਰਾਨਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8