ਪਠਾਨਕੋਟ ਵਿਖੇ ਭਾਰਤ-ਪਾਕਿ ਸਰਹੱਦ 'ਤੇ BSF ਨੇ ਸ਼ਹੀਦ ਜਵਾਨਾਂ ਦੇ ਪਰਿਵਾਰ ਨਾਲ ਮਨਾਈ ਹੋਲੀ

03/07/2023 4:38:02 PM

ਪਠਾਨਕੋਟ (ਧਰਮਿੰਦਰ)- ਹੋਲੀ ਦਾ ਤਿਉਹਾਰ ਰੰਗਾਂ ਦਾ ਤਿਉਹਾਰ ਹੈ, ਇਸ ਤਿਉਹਾਰ ਨੂੰ ਹਰ ਕੋਈ ਆਪਣੇ ਪਰਿਵਾਰ ਸਮੇਤ ਬੜੀ ਧੂਮਧਾਮ ਨਾਲ ਮਨਾਉਂਦਾ ਹੈ ਪਰ ਆਪਣੇ ਘਰਾਂ ਤੋਂ ਦੂਰ ਸਾਡੇ ਸਰਹੱਦੀ ਜਵਾਨ ਆਪਣੇ ਪਿਆਰਿਆਂ ਤੋਂ ਦੂਰ ਰਹਿ ਕੇ ਹੋਲੀ ਦਾ ਇਹ ਤਿਉਹਾਰ ਮਨਾਉਂਦੇ ਹਨ। ਕੁਝ ਅਜਿਹਾ ਹੀ ਦੇਖਣ ਨੂੰ ਮਿਲਿਆ ਹੈ ਕਿ ਪਠਾਨਕੋਟ ਦੇ ਨਾਲ ਲੱਗਦੀ ਭਾਰਤ-ਪਾਕਿ ਸਰਹੱਦ 'ਤੇ ਬਮਿਆਲ ਟੈਂਟ  ਬੀ.ਐੱਸ.ਐੱਫ. ਦੀ ਭਾਰਤੀ ਚੌਂਕੀ 'ਤੇ ਜਵਾਨਾਂ ਵੱਲੋਂ ਹੋਲੀ ਮਨਾਈ ਗਈ। 

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਰੂਹ ਕੰਬਾਊ ਵਾਰਦਾਤ, ਗੁਆਂਢੀਆਂ ਨੇ ਬੇਰਹਿਮੀ ਨਾਲ ਕੁੱਟ ਕੇ ਕੀਤਾ ਵਿਅਕਤੀ ਦਾ ਕਤਲ

ਜਿਸ 'ਚ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਸ਼ਹੀਦ ਪਰਿਵਾਰਾਂ ਨੇ ਵੀ ਭਾਰਤ-ਪਾਕਿ ਸਰਹੱਦ 'ਤੇ ਪਹੁੰਚ ਕੇ ਹੋਲੀ ਦੇ ਰੰਗ ਲਗਾਏ ਅਤੇ ਦੇਸ਼ ਭਗਤੀ ਦੇ ਗੀਤਾਂ 'ਤੇ ਨੱਚਦੇ ਹੋਏ ਸਾਰਿਆਂ ਨੂੰ ਹੋਲੀ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਦੇਸ਼ ਦੀ ਖ਼ਾਤਰ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਆਪਣੇ ਦੇਸ਼ ਦੇ ਜਵਾਨਾਂ ਨਾਲ ਹੋਲੀ ਮਨਾ ਰਹੇ ਹਾਂ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ ਹਸਪਤਾਲ ਦੀ ਲਿਫ਼ਟ 'ਚ ਭਿੜੇ ਦੋ ਨੌਜਵਾਨ, ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਇਕ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News