ਭਾਰਤ-ਪਾਕਿ ਸਰਹੱਦ ''ਤੇ BSF ਨੇ ਸ਼ਹੀਦ ਪਰਿਵਾਰਾਂ ਨਾਲ ਮਨਾਈ ਹੋਲੀ, ਦੇਖੋ ਖੂਬਸੂਰਤ ਤਸਵੀਰਾਂ

Friday, Mar 14, 2025 - 11:38 AM (IST)

ਭਾਰਤ-ਪਾਕਿ ਸਰਹੱਦ ''ਤੇ BSF ਨੇ ਸ਼ਹੀਦ ਪਰਿਵਾਰਾਂ ਨਾਲ ਮਨਾਈ ਹੋਲੀ, ਦੇਖੋ ਖੂਬਸੂਰਤ ਤਸਵੀਰਾਂ

ਬਮਿਆਲ/ ਦੀਨਾਨਗਰ (ਗੋਰਾਇਆ)- ਹੋਲੀ ਦਾ ਤਿਉਹਾਰ ਰੰਗਾਂ ਦਾ ਤਿਉਹਾਰ ਹੈ, ਇਸ ਤਿਉਹਾਰ ਨੂੰ ਹਰ ਕੋਈ ਆਪਣੇ ਪਰਿਵਾਰ ਨਾਲ ਬਹੁਤ ਧੂਮਧਾਮ ਨਾਲ ਮਨਾਉਂਦਾ ਹੈ, ਪਰ ਸਾਡੀਆਂ ਸਰਹੱਦਾਂ 'ਤੇ ਤਾਇਨਤ ਜਵਾਨ ਆਪਣੇ ਪਰਿਵਾਰ ਤੋਂ ਦੂਰ ਹੋਣ ਦੇ ਬਾਵਜੂਦ ਆਪਣੇ ਸਾਥੀਆਂ ਨਾਲ ਹੋਲੀ ਦੇ ਤਿਉਹਾਰ ਨੂੰ ਬਹੁਤ ਧੂਮਧਾਮ ਨਾਲ ਮਨਾਉਂਦੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, 10 ਜ਼ਿਲ੍ਹਿਆਂ 'ਚ ਅਲਰਟ, ਹੋ ਗਈ ਭਵਿੱਖਬਾਣੀ

PunjabKesari

PunjabKesari

ਅਜਿਹਾ ਹੀ ਕੁਝ ਬੀ. ਐੱਸ. ਐੱਫ਼. ਦੀ ਭਾਰਤੀ ਚੌਕੀ ਕਮਲਜੀਤ ਸਿੰਘ ਪੋਸਟ 'ਤੇ ਜਿਥੇ ਬੀ. ਐੱਸ. ਐੱਫ਼. ਦੇ ਜਵਾਨਾਂ ਅਤੇ ਦੇਸ਼ ਦੀ ਖਾਤਿਰ ਸ਼ਾਹਿਦ ਹੋਏ ਜਵਾਨਾਂ ਦੇ ਪਰਿਵਾਰਾਂ ਨੇ ਮਿਲ ਕੇ ਹੋਲੀ ਦਾ ਤਿਉਹਾਰ ਮਨਾਇਆ।ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਸ਼ਹੀਦ ਪਰਿਵਾਰਾਂ ਨੇ  ਭਾਰਤ-ਪਾਕਿ ਸਰਹੱਦ 'ਤੇ ਪਹੁੰਚ ਕੇ ਹੋਲੀ ਦੇ ਰੰਗਾਂ ਦਾ ਤਿਲਕ ਬੀ. ਐੱਸ. ਐੱਫ਼. ਦੇ ਜਵਾਨਾਂ ਨੂੰ ਲਗਾਇਆ ਅਤੇ ਦੇਸ਼ ਭਗਤੀ ਦੇ ਗੀਤਾਂ 'ਤੇ ਨੱਚ ਕੇ ਸਾਰਿਆਂ ਨੂੰ ਹੋਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਪੂਰਾ ਇਲਾਕਾ ਭਾਰਤ ਮਾਤਾ ਦੀ ਜੈ ਨਾਲ ਗੂੰਜ ਉੱਠਿਆ।

ਇਹ ਵੀ ਪੜ੍ਹੋ-  ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

PunjabKesari

PunjabKesari

ਇਸ ਬਾਰੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅੱਜ ਭਾਰਤ ਸਰਹੱਦ 'ਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨਾਲ ਹੋਲੀ ਮਨਾ ਕੇ ਉਨ੍ਹਾਂ ਨੂੰ ਬਹੁਤ ਹੀ ਚੰਗਾ ਲੱਗਾ ਹੈ। ਉਧਰ ਹੀ ਦੂਸਰੇ ਪਾਸੇ ਜਦੋਂ ਬੀ. ਐੱਸ. ਐੱਫ਼. ਦੇ ਜਵਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰਾਂ ਦੀ ਕਮੀ ਮਹਿਸੂਸ ਨਹੀਂ ਹੋਈ ਕਿਉਂਕਿ ਅੱਜ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਅਤੇ ਸਕੂਲੀ ਬੱਚਿਆਂ ਵੱਲੋਂ ਸਾਡੇ ਨਾਲ ਸਾਂਝੇ ਤੌਰ 'ਤੇ ਹੋਲੀ ਮਨਾਈ ਗਈ ਹੈ ਅਤੇ ਪੂਰੇ ਦੇਸ਼ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹਾਂ।

ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News