ਤਰਨਤਾਰਨ ਵਿਖੇ ਸਰਹੱਦ ਪਾਰ ਕਰਨ ਵਾਲਾ ਪਾਕਿਸਤਾਨੀ ਘੁਸਪੈਠੀਆ ਬੀ. ਐੱਸ. ਐੱਫ. ਨੇ ਕੀਤਾ ਢੇਰ

Friday, Aug 11, 2023 - 04:24 PM (IST)

ਤਰਨਤਾਰਨ ਵਿਖੇ ਸਰਹੱਦ ਪਾਰ ਕਰਨ ਵਾਲਾ ਪਾਕਿਸਤਾਨੀ ਘੁਸਪੈਠੀਆ ਬੀ. ਐੱਸ. ਐੱਫ. ਨੇ ਕੀਤਾ ਢੇਰ

ਤਰਨਤਾਰਨ (ਰਮਨ) : ਜ਼ਿਲ੍ਹੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਨੂੰ ਪਾਰ ਕਰ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਬੀ. ਐੱਸ. ਐੱਫ. ਵੱਲੋਂ ਢੇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਬੀ. ਐੱਸ. ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ  ਇਲਾਕੇ ਵਿੱਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕਰ ਨਵਜੋਤ ਸਿੱਧੂ ਨੇ ਲਿਖੀ ਭਾਵੁਕ ਪੋਸਟ

 ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤ ਪਾਕਿਸਤਾਨ ਸਰਹੱਦ ਨੇੜੇ ਮੌਜੂਦ ਬੀ. ਓ. ਪੀ. ਸਿੰਘਪੁਰਾ ਦੇ ਪਿੱਲਰ ਨੰਬਰ 129/34 ਨਜ਼ਦੀਕ ਤੜਕਸਾਰ ਕਰੀਬ 6 ਵਜੇ ਬੀ. ਐੱਸ. ਐੱਫ. ਦੀ 71 ਬਟਾਲੀਅਨ ਨੂੰ ਕੁਝ ਹਲਚਲ ਹੁੰਦੀ ਨਜ਼ਰ ਆਈ। ਜਦੋਂ ਹਲਚਲ ਨਾ ਰੁਕੀ ਤਾਂ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਲਲਕਾਰਾ ਮਾਰਦੇ ਹੋਏ 5 ਰੌਂਦ ਫਾਇਰਿੰਗ ਕਰ ਦਿੱਤੀ। ਜਿਸ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਜੋ ਭਾਰਤ ਦੇ ਖੇਤਰ ਵਿਚ ਦਾਖ਼ਲ ਹੋ ਚੁੱਕਾ ਸੀ, ਨੂੰ ਢੇਰ ਕਰ ਦਿੱਤਾ ਗਿਆ। ਇਸ ਕਾਰਵਾਈ ਤੋਂ ਬਾਅਦ ਬੀ. ਐੱਸ. ਐੱਫ. ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਥਾਣਾ ਖਾਲੜਾ ਦੀ ਪੁਲਸ ਸਮੇਤ ਇਲਾਕੇ ਵਿੱਚ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਮ੍ਰਿਤਕ ਦੀ ਪਹਿਚਾਣ ਸਬੰਧੀ ਕਿਸੇ ਵੀ ਅਧਿਕਾਰੀ ਵੱਲੋਂ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਹਿੰਦੂ ਮੰਦਰਾਂ ਦੀ ਸਰਕਾਰੀ ਕੰਟਰੋਲ ਤੋਂ ਮੁਕਤੀ ਲਈ ਸ਼੍ਰੀ ਹਿੰਦੂ ਤਖ਼ਤ ਦਾ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Harnek Seechewal

Content Editor

Related News