ਸਰਹੱਦ ਨੇੜਿਓਂ ਬੀ.ਐੱਸ.ਐੱਫ. ਨੇ ਬਰਾਮਦ ਕੀਤਾ ਇਕ ਹੋਰ ਡਰੋਨ

Monday, Sep 23, 2024 - 03:05 PM (IST)

ਤਰਨਤਾਰਨ (ਰਮਨ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇਡ਼ਿਓਂ ਬੀ.ਐੱਸ.ਐੱਫ. ਵੱਲੋਂ ਤਲਾਸ਼ੀ ਅਭਿਆਨ ਦੌਰਾਨ ਐਤਵਾਰ ਸਵੇਰੇ ਇਕ ਹੋਰ ਟੁੱਟਾ ਹੋਇਆ ਡਰੋਨ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਬੀ.ਐੱਸ.ਐੱਫ. ਦੇ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਜਦੋਂ ਬੀ.ਐੱਸ.ਐੱਫ. ਦੇ ਜਵਾਨ ਐਤਵਾਰ ਸਵੇਰੇ ਕਰੀਬ 8 ਵਜੇ ਜ਼ਿਲ੍ਹੇ ਦੇ ਸਰਹੱਦੀ ਪਿੰਡ ਵਾਂ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਜਵਾਨਾਂ ਵੱਲੋਂ ਚਾਈਨਾ ਦਾ ਬਣਿਆ ਹੋਇਆ ਇਕ ਟੁੱਟਾ ਡਰੋਨ ਖੇਤਾਂ ’ਚੋਂ ਬਰਾਮਦ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਡਰੋਨ ਨੂੰ ਪੁਲਸ ਦੇ ਹਵਾਲੇ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਡਰੋਨ ਪਾਕਿਸਤਾਨ ਵੱਲੋਂ ਭੇਜਿਆ ਗਿਆ ਹੋਵੇਗਾ।

ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News