ਬੀ.ਐੱਸ.ਐੱਫ਼ ਦੇ ਜਵਾਨ ਹੜ੍ਹਾਂ ’ਚ ਕੀਮਤੀ ਜਾਨਾਂ ਨੂੰ ਬਚਾਉਣ ਲਈ ਵੀ ਆਏ ਅੱਗੇ
Sunday, Aug 31, 2025 - 12:15 PM (IST)

ਬਟਾਲਾ/ਨੌਸ਼ਹਿਰਾ ਮੱਝਾ ਸਿੰਘ, (ਗੋਰਾਇਆ) : ਭਾਰਤੀ ਸਰਹੱਦ ਦੀ ਰਾਖੀ ਕਰਨ ਵਾਲੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਹੜ੍ਹਾਂ ਦੌਰਾਨ ਵੀ ਲੋਕਾਂ ਦੀ ਸੁਰੱਖਿਆ ਲਈ ਅੱਗੇ ਆਏ ਹਨ। ਗੁਰਦਾਸਪੁਰ ਸੈਕਟਰ ਹੈੱਡਕੁਆਟਰ ਦੇ ਅਧਿਕਾਰੀਆਂ ਤੇ ਜਵਾਨਾਂ ਵੱਲੋਂ ਰਾਵੀ ਦਰਿਆ ਦੇ ਹੜ੍ਹ ਦੌਰਾਨ ਪੂਰੀ ਨਿਸ਼ਠਾ ਨਾਲ ਰਾਹਤ ਅਤੇ ਬਚਾਅ ਕਾਰਵਾਈਆਂ ਵਿਚ ਲਗਾਤਾਰ ਹਿੱਸਾ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਆਖਰੀ ਮੌਕਾ: ਅੱਜ ਖੁੱਲ੍ਹੀ ਰਹੇਗੀ ਪ੍ਰਾਪਰਟੀ ਟੈਕਸ ਬ੍ਰਾਂਚ, ਜਲਦ ਕਰਾ ਲਓ ਕੰਮ\
ਡੀ.ਆਈ.ਜੀ., ਸੈਕਟਰ ਹੈੱਡਕੁਆਟਰ ਗੁਰਦਾਸਪੁਰ ਜਸਵਿੰਦਰ ਕੁਮਾਰ ਵਿਰਦੀ ਨੇ ਬੀ.ਐੱਸ.ਐੱਫ. ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਨਾਲ ਬੀ.ਐੱਸ.ਐੱਫ਼. ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਅਤੇ ਬੀ.ਐੱਸ.ਐੱਫ਼. ਏਅਰ ਵਿੰਗ ਦੇ ਹੈਲੀਕਾਪਟਰ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਅਤੇ ਬੀ.ਓ.ਪੀ. (ਬੋਰਡਰ ਆਊਟ ਪੋਸਟਸ) ’ਚ ਫਸੇ ਹੋਏ ਜਵਾਨਾਂ ਦੀ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਹੋਰ ਵਿਗੜ ਸਕਦੇ ਹਾਲਾਤ, ਪੜ੍ਹੋ ਮੌਸਮ ਵਿਭਾਗ ਦੀ ਚਿਤਾਵਨੀ
ਇਸ ਤੋਂ ਇਲਾਵਾ, ਐੱਨ.ਡੀ.ਆਰ.ਐੱਫ. ਅਤੇ ਬੀ.ਐੱਸ.ਐੱਫ਼ ਵਾਟਰ ਵਿੰਗ ਦੀਆਂ ਸਪੀਡ ਬੋਟਾਂ ਵੀ ਇਸ ਬਚਾਅ ਮੁਹਿੰਮ ਵਿਚ ਪੂਰੀ ਤਰ੍ਹਾਂ ਸ਼ਾਮਲ ਹਨ ਅਤੇ ਨਿਰੰਤਰ ਬਚਾਅ ਤੇ ਰਾਹਤ ਕਾਰਵਾਈ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੀ.ਐੱਸ.ਐੱਫ਼. ਦੀ ਇਹ ਕੋਸ਼ਿਸ਼ ਸਿਰਫ਼ ਆਪਣੇ ਜਵਾਨਾਂ ਤੱਕ ਸੀਮਤ ਨਹੀਂ ਰਹੀ ਸਗੋਂ ਹੜ੍ਹ-ਪ੍ਰਭਾਵਿਤ ਸਰਹੱਦੀ ਇਲਾਕਿਆਂ ਤੋਂ ਕਈ ਨਾਗਰਿਕਾਂ ਨੂੰ ਵੀ ਬਚਾਇਆ ਹੈ ਅਤੇ ਉਨ੍ਹਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀ.ਐੱਸ.ਐੱਫ਼ ਅਤੇ ਹੋਰ ਸਹਾਇਕ ਏਜੰਸੀਆਂ ਦੇ ਸਹਿਯੋਗ ਕਾਰਨ ਸੈਕਟਰ ਹੈੱਡਕੁਆਟਰ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਨਾ ਤਾਂ ਕਿਸੇ ਬੀ.ਐੱਸ.ਐੱਫ਼ ਜਵਾਨ ਦੀ ਤੇ ਨਾ ਹੀ ਕਿਸੇ ਨਾਗਰਿਕ ਦੀ ਜਾਨ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਵੱਲੋਂ ਪੈਦਾ ਹੋਈਆਂ ਭਿਆਨਕ ਚੁਣੌਤੀਆਂ ਦੇ ਬਾਵਜੂਦ ਬੀ.ਐੱਸ.ਐੱਫ਼ ਦੇਸ਼ ਦੀ ਪਹਿਲੀ ਰਖਵਾਲੀ ਲਾਈਨ ਵਜੋਂ ਮਜ਼ਬੂਤੀ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ
ਉਨ੍ਹਾਂ ਕਿਹਾ ਕਿ ਸੀਮਾ ਸੁਰੱਖਿਆ ਬਲ ਅੰਤਰਰਾਸ਼ਟਰੀ ਸਰਹੱਦ ਦੀ ਰੱਖਿਆ ਨੂੰ ਵਫ਼ਾਦਾਰੀ, ਸਚੇਤਤਾ ਅਤੇ ਦੇਸ਼-ਭਗਤੀ ਨਾਲ ਨਿਭਾਉਂਦਾ ਆ ਰਿਹਾ ਹੈ। ਦੇਸ਼ ਦੀ ਸੰਪ੍ਰਭੂਤਾ ਅਤੇ ਸੁਰੱਖਿਆ ਬੀ.ਐੱਸ.ਐੱਫ਼ ਦੀ ਸਭ ਤੋਂ ਵੱਡੀ ਤਰਜੀਹ ਰਹੀ ਹੈ ਅਤੇ ਇਹ ਜ਼ਿੰਮੇਵਾਰੀ, ਮੌਜੂਦਾ ਮੁਸ਼ਕਲ ਹਾਲਤਾਂ ਦੇ ਬਾਵਜੂਦ, ਬਖ਼ੂਬੀ ਨਿਭਾਈ ਜਾ ਰਹੀ ਹੈ । ਡੀ.ਆਈ.ਜੀ., ਸੈਕਟਰ ਹੈੱਡਕੁਆਟਰ ਗੁਰਦਾਸਪੁਰ ਜਸਵਿੰਦਰ ਕੁਮਾਰ ਵਿਰਦੀ ਨੇ ਇਸ ਸਭ ਲਈ ਆਪਣੇ ਨਿਸ਼ਠਾਵਾਨ ਅਫ਼ਸਰਾਂ ਤੇ ਜਵਾਨਾਂ ਦੀ ਟੀਮ ਦੀ ਸ਼ਲਾਘਾ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8