ਸਰਹੱਦ ਨੇੜਿਓਂ ਬੀ.ਐੱਸ.ਐੱਫ. ਵੱਲੋਂ ਡਰੋਨ ਬਰਾਮਦ

Thursday, Jun 19, 2025 - 04:55 PM (IST)

ਸਰਹੱਦ ਨੇੜਿਓਂ ਬੀ.ਐੱਸ.ਐੱਫ. ਵੱਲੋਂ ਡਰੋਨ ਬਰਾਮਦ

ਤਰਨਤਾਰਨ (ਰਮਨ ਚਾਵਲਾ)-ਭਾਰਤ-ਪਾਕਿਸਤਾਨ ਸਰਹੱਦ ਨੇੜੇ ਮੌਜੂਦ ਖੇਤਾਂ ਵਿਚੋਂ ਬੀ.ਐੱਸ.ਐੱਫ ਵੱਲੋਂ ਡਰੋਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਵਲਟੋਹਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਪੰਜਾਬ: ਗੁਰਦਾਸਪੁਰ ਦੇ ਮੁੰਡੇ ਦੀ ਹੁਸ਼ਿਆਰਪੁਰ ਤੋਂ ਅਜਿਹੀ ਹਾਲਤ 'ਚ ਮਿਲੀ ਲਾਸ਼, ਖ਼ਬਰ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ

ਬੀ. ਐੱਸ. ਐੱਫ. ਦੇ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੁੱਧਵਾਰ ਜਦੋਂ ਬੀ. ਐੱਸ. ਐੱਫ. ਦੇ ਜਵਾਨ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕਾਲੀਆ ਵਿਖੇ ਗਸ਼ਤ ਕਰ ਰਹੇ ਸਨ ਤਾਂ ਖੇਤਾਂ ’ਚ ਡਿੱਗੇ ਹੋਏ ਇਕ ਡਰੋਨ ਜੋ ਪਾਕਿਸਤਾਨ ਤੋਂ ਭਾਰਤ ਪੁੱਜਾ ਹੋ ਸਕਦਾ ਹੈ, ਨੂੰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਡਰੋਨ ਨਾਲ ਕੋਈ ਵੀ ਹੋਰ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ ਹੈ। ਫਿਲਹਾਲ ਇਸ ਡਰੋਨ ਨੂੰ ਥਾਣਾ ਵਲਟੋਹਾ ਦੀ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਵਿਆਹ ਦਾ ਝਾਂਸਾ ਦੇ ਕੁੜੀ ਨੂੰ ਕੀਤਾ ਅਗਵਾ, ਫਿਰ ਚੂੜਾ ਪਹਿਨਾ ਕੇ ਕੀਤਾ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News