ਦੀਨਾਨਗਰ ਦੇ ਸਰਹੱਦੀ ਖੇਤਰ ਅੰਦਰ BSF ਵੱਲੋਂ 500 ਗ੍ਰਾਮ ਹੈਰੋਇਨ ਬਰਾਮਦ
Friday, Mar 08, 2024 - 08:30 PM (IST)
![ਦੀਨਾਨਗਰ ਦੇ ਸਰਹੱਦੀ ਖੇਤਰ ਅੰਦਰ BSF ਵੱਲੋਂ 500 ਗ੍ਰਾਮ ਹੈਰੋਇਨ ਬਰਾਮਦ](https://static.jagbani.com/multimedia/2024_3image_20_26_549848374bsf.jpg)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਰਾਵੀ ਦਰਿਆ ਤੋਂ ਪਾਰਲੇ ਪਾਸੇ ਬੀ.ਐਸ.ਐਫ. 58 ਬਟਾਲੀਅਨ ਭਰਿਆਲ ਨਿੱਕਾ ਪੋਸਟ ਵੱਲੋਂ ਖੇਤਾਂ ਵਿੱਚ 500 ਗ੍ਰਾਮ ਦੇ ਕਰੀਬ ਹੈਰੋਇਨ ਫੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀ.ਐਸ.ਐਫ. 58 ਬਟਾਲੀਅਨ ਦੇ ਜਵਾਨ ਖੇਤਾਂ 'ਚ ਸਰਚ ਅਭਿਆਨ ਕਰ ਰਹੇ ਸਨ, ਜਿਸ ਦੌਰਾਨ ਬੀ.ਐਸ.ਐਫ. ਦੇ ਜਵਾਨਾਂ ਨੂੰ ਕੋਈ ਸੱਕੀ ਚੀਜ ਦਿਖਾਈ ਦਿੱਤੀ। ਤਫਤੀਸ ਕਰਨ ਉਪਰੰਤ ਉਸ ਵਿੱਚੋਂ 500 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਹੋਈ। ਜਿਸ ਦੀ ਜਾਣਕਾਰੀ ਬੀ.ਐਸ.ਐਫ. ਦੇ ਜਵਾਨਾਂ ਨੇ ਉੱਚ ਅਧਿਕਾਰੀਆਂ ਨੂੰ ਦਿੱਤੀ। ਉਧਰ ਇਸ ਮਾਮਲੇ ਸਬੰਧੀ ਥਾਣਾ ਮੁਖੀ ਬਹਿਰਾਮਪੁਰ ਅਵਤਾਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਜੇ ਸਾਰੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e