ਭਾਰਤ ਪਾਕਿਸਤਾਨ ਸਰਹੱਦ ਨੇੜਿਓਂ BSF ਨੇ ਬਰਾਮਦ ਕੀਤੀ ਹੈਰੋਇਨ
Sunday, Dec 22, 2024 - 06:20 PM (IST)
ਤਰਨਤਾਰਨ (ਰਮਨ)-ਜ਼ਿਲ੍ਹੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਬੀ. ਐੱਸ. ਐੱਫ਼ ਅਤੇ ਪੁਲਸ ਵੱਲੋਂ ਚਲਾਏ ਗਏ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਅੱਧਾ ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਹੋਈ ਹੈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਪੁਲਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਦਿੰਦੇ ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਅਭਿਮਨਿਊ ਰਾਣਾ ਵੱਲੋਂ ਜਾਰੀ ਕੀਤੇ ਗਏ ਨਸ਼ਾ ਸਮਗਲਰਾਂ ਖ਼ਿਲਾਫ਼ ਸਖ਼ਤ ਹੁਕਮਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਸਾਂਝੇ ਤੌਰ ਉੱਪਰ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਪਿੰਡ ਡਲ ਦੇ ਖੇਤਾਂ ਵਿੱਚੋਂ ਇੱਕ ਪੈਕਟ ਨੂੰ ਬਰਾਮਦ ਕੀਤਾ ਗਿਆ ਜੋ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤ ਪੁੱਜਾ ਸੀ। ਉਨ੍ਹਾਂ ਦੱਸਿਆ ਕਿ ਇਸ ਪੈਕਟ ਨੂੰ ਖੋਲ੍ਹਣ ਦੌਰਾਨ ਉਸ ਵਿੱਚੋਂ 511 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਸਬੰਧੀ ਥਾਣਾ ਖਾਲੜਾ ਵਿਖੇ ਅਦਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।