ਦੀਨਾਨਗਰ ਵਿਖੇ ਅਚਾਨਕ ਕਰੰਟ ਲੱਗਣ ਕਾਰਨ ਗੁੱਜਰ ਪਰਿਵਾਰ ਦੀਆਂ ਮੱਝਾਂ ਦੀ ਗਈ ਜਾਨ

Friday, Jun 13, 2025 - 06:15 PM (IST)

ਦੀਨਾਨਗਰ ਵਿਖੇ ਅਚਾਨਕ ਕਰੰਟ ਲੱਗਣ ਕਾਰਨ ਗੁੱਜਰ ਪਰਿਵਾਰ ਦੀਆਂ ਮੱਝਾਂ ਦੀ ਗਈ ਜਾਨ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਡਾਲੀਆ ਵਿਖੇ ਗੁੱਜਰ ਪਰਿਵਾਰ ਨਾਲ ਸੰਬੰਧਿਤ ਇਕ ਗੁੱਜਰ ਵੱਲੋਂ ਛੱਪੜ ਵਿੱਚ ਆਪਣੇ ਪਸ਼ੂਆਂ ਨੂੰ ਪਾਣੀ ਪਿਆਉਣਾ ਲਈ ਜਦ ਵਾੜਿਆ ਗਿਆ ਤਾਂ ਉਸ ਨੇੜੇ ਲੱਗੇ ਬਿਜਲੀ ਦੇ ਖੰਬੇ ਵਿੱਚ ਅਚਾਨਕ ਕਰੰਟ ਆਉਣ ਕਾਰਨ ਗੁੱਜਰ ਪਰਿਵਾਰ ਦੀਆਂ ਦੋ ਕੀਮਤੀ ਮੱਝਾਂ ਦੀ ਮੌਕੇ ਤੇ ਮੌਤ ਹੋ ਗਈ।

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁੱਜਰ ਭਾਈਚਾਰੇ ਦੇ ਲੋਕਾਂ ਨੇ ਦੱਸਿਆ ਕਿ ਅਸੀਂ ਰੋਜ਼ ਦੀ ਤਰ੍ਹਾਂ ਇਸ ਛੱਪੜ ਵਿੱਚ ਆਪਣੇ ਪਸ਼ੂਆਂ ਨੂੰ ਪਾਣੀ ਪਿਆਉਂਦੇ ਸੀ, ਅੱਜ ਜਦ ਪਾਣੀ ਪਿਆਉਣ ਲਈ ਇਸ ਵਿੱਚ ਦੋ ਪਸ਼ੂ ਵੜੇ ਤਾਂ  ਅਚਾਨਕ ਕਰੰਟ ਹੋਣ ਕਾਰਨ ਦੋ ਪਸ਼ੂਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ।  ਪੀੜਤ ਪਰਿਵਾਰ ਨੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਮੁਆਵਜ਼ੇ ਦੀ ਗੁਹਾਰ ਲਗਾਈ  ਹੈ। ਉਧਰ ਜਦ ਸਬ ਡਵੀਜ਼ਨ ਦੀਨਾਨਗਰ ਦੇ ਬਿਜਲੀ ਵਿਭਾਗ ਦੇ ਐਸਡੀਓ ਅਰੁਣ ਭਦਰਵਾਜ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਹ ਮਾਮਲਾ ਅਜੇ ਤੱਕ  ਧਿਆਨ 'ਚ ਨਹੀਂ ਹੈ ।   

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News