ਤੇਜ਼ ਰਫ਼ਤਾਰ ਬੁਲਟ ਚਾਲਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

02/08/2021 2:32:43 PM

ਤਰਨਤਾਰਨ (ਰਾਜੂ, ਬਲਵਿੰਦਰ ਕੌਰ) - ਜ਼ਿਲ੍ਹਾ ਤਰਨਤਾਰਨ ਦੇ ਕਸਬਾ ਆਸਲ ਉਤਾੜ ਚੌਂਕ ਵਿਖੇ ਤੇਜ਼ ਰਫਤਾਰ ਬੁਲਟ ਮੋਟਰ ਸਾਈਕਲ ਚਾਲਕ ਵਲੋਂ ਟੱਕਰ ਮਾਰਨ ਕਰਕੇ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਖੇਮਕਰਨ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਦਰਸ਼ਨ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪ੍ਰੀਤਮ ਸਿੰਘ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਮੁੰਡਾ ਹਰਪਿੰਦਰ ਸਿੰਘ (32 ਸਾਲ) ਆਪਣੇ ਸਹੁਰੇ ਘਰ ਰਹਿੰਦਾ ਹੈ। ਬੀਤੇ ਦਿਨ ਉਹ ਆਪਣੇ ਭਣੇਵੇਂ ਨਾਲ ਪਿੰਡ ਆਸਲ ਉਤਾੜ ਵਿਖੇ ਆਪਣੇ ਮੁੰਡੇ ਨੂੰ ਮਿਲਣ ਲਈ ਆਏ ਹੋਏ ਸੀ, ਜਦਕਿ ਉਸ ਦਾ ਮੁੰਡਾ ਖੇਮਕਰਨ ਕਿਸੇ ਕੰਮ ਆ ਗਿਆ, ਜਿਸ ਕਰਕੇ ਉਹ ਵੀ ਖੇਮਕਰਨ ਚਲੇ ਗਏ।

ਪੜ੍ਹੋ ਇਹ ਵੀ ਖ਼ਬਰ - ਦਿਲ ਦੀ ਧੜਕਣ ਵਧਣ ਅਤੇ ਘਟਣ ਦੀ ਸਮੱਸਿਆ ਤੋਂ ਕੀ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ

ਪੜ੍ਹੋ ਇਹ ਵੀ ਖ਼ਬਰ - ਕਿਸੇ ਵੀ ਰਿਸ਼ਤੇ ਨੂੰ ਜੇਕਰ ਤੁਸੀਂ ਬਣਾਉਣਾ ਚਾਹੁੰਦੇ ਹੋ ਮਜ਼ਬੂਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

ਉਸ ਨੇ ਦੱਸਿਆ ਕਿ ਜਦੋਂ ਉਹ ਵਾਪਸ ਪਿੰਡ ਆਸਲ ਉਤਾੜ ਲਈ ਰਵਾਨਾਂ ਹੋਏ ਤਾਂ ਉਸ ਦਾ ਮੁੰਡਾ ਅੱਗੇ ਅੱਗੇ ਜਾ ਰਿਹਾ ਸੀ, ਜਿਸ ਨੂੰ ਆਸਲ ਉਤਾੜ ਚੌਂਕ ਵਿਚ ਇੱਕ ਤੇਜ਼ ਰਫਤਾਰ ਬੁਲਟ ਮੋਟਰ ਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ। ਟੱਕਰ ਵੱਜਣ ਕਾਰਨ ਉਸ ਦਾ ਮੁੰਡਾ ਸੜਕ ’ਤੇ ਡਿੱਗ ਗਿਆ ਅਤੇ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਤੁਰੰਤ ਹਰਪਿੰਦਰ ਨੂੰ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨਤਾਰਨ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਬੁਲਟ ਚਾਲਕ ਗੁਰਵਿੰਦਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਭੂਰਾ ਕੋਹਨਾ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਖਾਣਾ ਖਾਣ ਤੋਂ ਬਾਅਦ ਕੀ ਤੁਸੀਂ ਵੀ ਢਿੱਡ ’ਚ ਭਾਰੀਪਨ ਮਹਿਸੂਸ ਕਰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ


rajwinder kaur

Content Editor

Related News