ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਤੋਂ ਹੋਇਆ ਝਗੜਾ, ਢਿੱਡ ’ਚ ਲੱਤਾਂ ਮਾਰਨ ’ਤੇ ਹੋਈ ਜਨਾਨੀ ਦੀ ਮੌਤ

08/01/2022 4:11:45 PM

ਗੁਰਦਾਸਪੁਰ (ਜੀਤ ਮਠਾਰੂ) - ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਗਾਲ੍ਹੜੀ ’ਚ ਬੁਲੇਟ ਮੋਟਰਸਾਈਕਲ ਦੇ ਪਟਾਕੇ ਮਾਰਨ ਤੋਂ ਲੈ ਕੇ ਹੋਏ ਝਗੜੇ ਵਿੱਚ ਇੱਕ ਮਹਿਲਾ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਮਾਮਲੇ ਦੇ ਸਬੰਧ ’ਚ ਥਾਣਾ ਦੋਰਾਂਗਲਾ ਦੀ ਪੁਲਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਰੰਗਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਗਾਲ੍ਹੜੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 29 ਜੁਲਾਈ ਨੂੰ ਸ਼ਾਮ ਸੱਤ ਵਜੇ ਹਰਮੀਤ ਸਿੰਘ, ਤਰਨਜੀਤ ਸਿੰਘ, ਸੁਲੱਖਣ ਸਿੰਘ, ਹਰਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਉਸਦੇ ਘਰ ਦੇ ਗੇਟ ਦੇ ਸਾਹਮਣੇ ਬੁਲਟ ਦੇ ਪਟਾਕੇ ਮਾਰ ਰਹੇ ਸਨ। 

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਜਦੋਂ ਰੰਗਾ ਸਿੰਘ ਦੇ ਪਿਤਾ ਨੇ ਬਾਹਰ ਸੜਕ ’ਤੇ ਆ ਕੇ ਉਕਤ ਵਿਅਕਤੀਆ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਉਸ ਨੂੰ ਗਾਲ੍ਹਾ ਕੱਢ ਬੁਰਾ ਵਿਵਹਾਰ ਕੀਤਾ। ਇਸੇ ਦੌਰਾਨ ਮੰਗਾ ਸਿੰਘ ਦੀ ਮਾਤਾ ਕਸ਼ਮੀਰ ਕੌਰ ਵੀ ਮੌਕੇ ’ਤੇ ਪਹੁੰਚ ਗਈ ਤਾਂ ਹਰਮੀਤ ਸਿੰਘ ਅਤੇ ਤਰਨਜੀਤ ਸਿੰਘ ਨੇ ਉਸ ਦੀ ਮਾਤਾ ਦੇ ਢਿੱਡ ਵਿਚ ਲੱਤਾਂ ਮਾਰੀਆਂ ਅਤੇ ਉਹ ਬੇਹੋਸ਼ ਹੋ ਗਈ। ਮਾਤਾ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਦੱਸਿਆ ਕਿ ਕਸ਼ਮੀਰ ਕੌਰ ਦੀ ਮੌਤ ਹੋ ਚੁੱਕੀ ਹੈ। ਪੁਲਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ 5 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ

 


rajwinder kaur

Content Editor

Related News