ਘਰ ਅੰਦਰੋਂ ਬੁਲਟ ਮੋਟਰਸਾਈਕਲ ਚੋਰੀ ਕਰ ਕੇ ਮੁੜ ਵਾਪਸ ਘਰ ’ਚ ਲਾਉਣ ਵਾਲਾ ਗ੍ਰਿਫ਼ਤਾਰ

05/26/2022 6:08:35 PM

ਬਟਾਲਾ (ਜ.ਬ., ਯੋਗੀ, ਅਸ਼ਵਨੀ) - ਘਰ ਅੰਦਰੋਂ ਬੁਲਟ ਮੋਰਸਾਈਕਲ ਚੋਰੀ ਕਰ ਮੁੜ ਘਰ ਅੰਦਰ ਲਾਉਣ ਵਾਲੇ ਚੋਰ ਨੂੰ ਕਾਦੀਆਂ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਕਾਦੀਆਂ ਦੇ ਰਜ਼ਾਦਾ ਰੋਡ ਤੋਂ ਦਿਨ ਦਿਹਾੜੇ ਘਰ ਦੇ ਅੰਦਰ ਲੱਗਾ ਇਕ ਬੁਲਟ ਮੋਟਰਸਾਈਕਲ ਚੋਰਾਂ ਵਲੋਂ ਚੋਰੀ ਕਰ ਕੇ 3 ਦਿਨ ਬਾਅਦ ਮੁੜ ਬੁਲਟਮੋਟਰਸਾਈਕਲ ਮਾਲਕਾਂ ਦੇ ਘਰ ਦੇ ਬਾਹਰ ਲਾ ਦਿੱਤਾ ਸੀ। 

ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ

ਇਸ ਤੋਂ ਬਾਅਦ ਪੁਲਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਨੂੰ ਆਪਣੇ ਕਬਜ਼ੇ ’ਚ ਲੈ ਕੇ ਘਰ ਦੇ ਮਾਲਕ ਜਤਿੰਦਰਪਾਲ ਸਿੰਘ ਪੁੱਤਰ ਅਰਵਿੰਦਰ ਸਿੰਘ ਵਾਸੀ ਰਜ਼ਾਦਾ ਰੋਡ ਕਾਦੀਆਂ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਤੋਂ ਬਾਅਦ ਚੋਰਾਂ ਦੀ ਤਲਾਸ਼ ਕਰਨੀ ਆਰੰਭ ਕਰ ਦਿੱਤੀ ਸੀ। ਬੁਲਟ ਮੋਟਰਸਾਈਕਲ ਚੋਰੀ ਕਰਨ ਵਾਲੇ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਸ਼ਕਾਲਾ ਨੂੰ ਬਿਜਲੀ ਘਰ ਚੌਕ ਕਾਦੀਆਂ ਤੋਂ ਗ੍ਰਿਫ਼ਤਾਰ ਕਰਨ ’ਚ ਸਫਲਤਾ ਪ੍ਰਾਪਤ ਕਰ ਲਈ ਹੈ।

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼


rajwinder kaur

Content Editor

Related News