ਬੁਲੇਟ ਮੋਟਰਸਾਈਕਲ ਦੇ ਪਟਾਕੇ ਮਾਰਨ ਤੋਂ ਰੋਕਣ ’ਤੇ ਹੋਇਆ ਤਕਰਾਰ, ਇੱਟਾਂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ

05/28/2022 6:00:39 PM

ਧਾਰੀਵਾਲ (ਖੋਸਲਾ, ਬਲਬੀਰ)- ਥਾਣਾ ਘੁੰਮਣ ਕਲਾਂ ਅਧੀਨ ਆਉਂਦੇ ਪਿੰਡ ਮੁਸਤਫਾਪੁਰ ’ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦ ਕੁਝ ਨੌਜਵਾਨਾਂ ਨੂੰ ਬੁਲੇਟ ਮੋਟਰਸਾਈਕਲ ਦੇ ਪਟਾਕੇ ਮਾਰਨ ਤੋਂ ਰੋਕਣ ਕਾਰਨ ਉਕਤ ਨੌਜਵਾਨਾਂ ਵੱਲੋਂ ਇੱਟਾਂ ਮਾਰ ਮਾਰ ਕੇ 2 ਵਿਅਕਤੀਆਂ ਨੂੰ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ ਗਿਆ। ਜ਼ਖ਼ਮੀ ਹੋਣ ’ਤੇ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਸ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ:  ਪੰਜਾਬ ਪੁਲਸ ਲਈ ਚੁਣੇ ਗਏ 4358 ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ

ਗੁਰਦੀਪ ਸਿੰਘ ਪੁੱਤਰ ਪਾਲ ਸਿੰਘ ਵਾਸੀ ਪਿੰਡ ਮੁਸਤਫਾਪੁਰ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਘਰ ’ਚ ਮੌਜੂਦ ਸੀ ਕਿ ਘਰ ਦੇ ਬਾਹਰ ਪਿੰਡ ਦੀ ਫਿਰਨੀ ਸੜਕ ’ਤੇ ਬੁਲੇਟ ਮੋਟਰਸਾਈਕਲ ਦੇ ਪਟਾਕੇ ਮਾਰਨ ਦੀ ਆਵਾਜ਼ ਆਈ। ਜਦ ਬੁਲੇਟ ਮੋਟਰਸਾਈਕਲ ਸਵਾਰ ਜਤਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ, ਪ੍ਰਦੀਪ ਸਿਾਂਘ ਪੁੱਤਰ ਝਿਰਮਲ ਸਿੰਘ ਤੇ ਤੇਜਵੀਰ ਸਿੰਘ ਪੁੱਤਰ ਬਲਕਾਰ ਸਿੰਘ, ਸਿਮਰਨਜੀਤ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀਆਨ ਮੁਸਤਫਾਬਾਦ ਨੂੰ ਪਟਾਕੇ ਮਾਰਨ ਤੋ ਰੋਕਿਆ ਤਾਂ ਉਨ੍ਹਾਂ ਦੀ ਆਪਸੀ ਤਕਰਾਰ ਹੋ ਗਈ। 

ਪੜ੍ਹੋ ਇਹ ਵੀ ਖ਼ਬਰ:  ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ

ਉਨ੍ਹਾਂ ਦੱਸਿਆ ਕਿ ਉਸ ਦਾ ਭਰਾ ਨਰਿੰਦਰ ਸਿੰਘ ਪੁੱਤਰ ਪਾਲ ਸਿੰਘ ਰੌਲਾ ਸੁਣ ਕੇ ਘਰੋਂ ਬਾਹਰ ਆ ਗਿਆ। ਉਕਤ ਬੁਲੇਟ ਸਵਾਰ ਨੌਜਵਾਨਾਂ ਨੇ ਇੱਟਾਂ ਨਾਲ ਵਾਰ ਕਰ ਕੇ ਦੋਵਾਂ ਭਰਾਵਾਂ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਗੁਰਦੀਪ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਇਲਾਜ ਦੌਰਾਨ ਹਸਪਤਾਲ ’ਚ ਉਸ ਦੇ ਭਰਾ ਨਰਿੰਦਰ ਸਿੰਘ ਦੀ ਮੌਤ ਹੋ ਗਈ। ਥਾਣਾ ਘੁੰਮਣ ਕਲਾ ਦੀ ਪੁਲਸ ਨੇ ਗੁਰਦੀਪ ਸਿੰਘ ਦੇ ਬਿਆਨ ਦੇ ਆਧਾਰ ’ਤੇ ਉਕਤ ਨੌਜਵਾਨਾਂ ਵਿਰੁੱਧ ਕੇਸ ਦਰਜ ਕਰ ਲਿਆ।

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼


rajwinder kaur

Content Editor

Related News