ਬੁਲਟ ਮੋਟਰਸਾਈਕਲ ਨਾਲ ਪਟਾਕੇ ਮਾਰਨ ਵਾਲੇ ਹੁਲੜਬਾਜਾਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ : DC

06/30/2022 3:26:14 PM

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਟ੍ਰੈਫਿਕ ਪੁਲਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੁੱਲਟ ਮੋਟਰਸਾਈਕਲ ਨਾਲ ਪਟਾਕੇ ਮਾਰਨ ਵਾਲੇ ਹੁਲੜਬਾਜਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਅੱਜ ਸਵੇਰੇ 11 ਵਜੇ ਤੋਂ ਦੁਪਿਹਰ 12 ਵਜੇ ਤੱਕ ਜ਼ਿਲ੍ਹਾ ਵਾਸੀਆਂ ਦੀਆਂ ਆਨ-ਲਾਈਨ ਮੁਸ਼ਕਲਾਂ ਸੁਣ ਰਹੇ ਸਨ, ਜਿਸ ਦੌਰਾਨ ਬਟਾਲਾ ਨਿਵਾਸੀ ਸੰਜੀਵ ਭਸੀਨ ਨੇ ਇਹ ਮੁੱਦਾ ਉਠਾਇਆ ਸੀ ਕਿ ਬਟਾਲਾ ਸ਼ਹਿਰ ਵਿੱਚ ਕੁਝ ਹੁਲੜਬਾਜ਼ ਬੁੱਲਟ ਮੋਟਰਸਾਈਕਲਾਂ ਜਰੀਏ ਪਟਾਕੇ ਮਾਰ ਕੇ ਲੋਕਾਂ ਵਿੱਚ ਦਹਿਸ਼ਤ ਫੈਲਾਅ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਕਤਲ ਕਾਂਡ: ਹਥਿਆਰ ਸਪਲਾਈ ਕਰਨ ਵਾਲਾ ਸਤਵੀਰ ਸਿੰਘ ਫਾਰਚੂਨਰ ਕਾਰ ਸਣੇ ਗ੍ਰਿਫ਼ਤਾਰ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਹੁਲੜਬਾਜ਼ਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਬਜ਼ਾਰ ਵਿੱਚ ਕੋਈ ਬੁੱਲਟ ਮੋਟਰਸਾਈਕਲ ਸਵਾਰ ਪਟਾਕੇ ਮਾਰਦਾ ਹੈ ਤਾਂ ਉਸ ਮੋਟਰਸਾਈਕਲ ਦੇ ਨੰਬਰ ਪਲੇਟ ਦੀ ਮੋਬਾਇਲ ਰਾਹੀਂ ਫੋਟੋ ਲੈ ਕੇ ਪੁਲਸ ਵਿਭਾਗ ਨੂੰ ਭੇਜੀ ਜਾਵੇ ਤਾਂ ਜੋ ਅਜਿਹੇ ਅਨਸਰਾਂ ’ਤੇ ਨਕੇਲ ਪਾਈ ਜਾ ਸਕੇ। ਇਸੇ ਦੌਰਾਨ ਬਟਾਲਾ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਸਬੰਧੀ ਮੁਸ਼ਕਲਾਂ ਨੂੰ ਉਠਾਇਆ ਗਿਆ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)

ਜ਼ੂਮ ਮੀਟਿੰਗ ਦੌਰਾਨ ਬਾਊਪੁਰ ਜੱਟਾਂ ਪਿੰਡ ਦੇ ਸਰਪੰਚ ਨੇ ਪਿੰਡ ਵਿੱਚ ਪੰਚਾਇਤੀ ਜ਼ਮੀਨ ਉਪਰ ਹੋਏ ਨਜਾਇਜ ਕਬਜ਼ੇ ਦਾ ਮੁੱਦਾ ਉਠਾਇਆ। ਡਿਪਟੀ ਕਮਿਸ਼ਨਰ ਨੇ ਐੱਸ.ਐੱਸ.ਪੀ. ਗੁਰਦਾਸਪੁਰ ਨੂੰ ਇਸ ਮਾਮਲੇ ਦੇ ਤੁਰੰਤ ਹੱਲ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਘੁਮਾਣ ਨਿਵਾਸੀ ਪਰਲੋਕ ਸਿੰਘ ਨੇ ਘੁਮਾਣ ਤੋਂ ਜਲੰਧਰ ਨੂੰ ਵਾਇਆ ਬਿਆਸ ਸਿੱਧੀ ਸਰਕਾਰੀ ਬੱਸ ਚਲਾਉਣ ਦੀ ਮੰਗ ਕੀਤੀ। ਮੀਟਿੰਗ ਦੌਰਾਨ ਹੋਰ ਵੀ ਵਿਅਕਤੀਆਂ ਨੇ ਆਪਣੇ ਮਸਲੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੇ। ਸਾਰੇ ਮਸਲਿਆਂ ਨੂੰ ਗੌਰ ਨਾਲ ਸੁਣਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦੀਆਂ ਹਦਾਇਤਾਂ ਕੀਤੀਆਂ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਵਿਜੀਲੈਂਸ ਵਿਭਾਗ ਦੀ ਟੀਮ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ GNDU ਤੋਂ ਕੀਤਾ ਗ੍ਰਿਫ਼ਤਾਰ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਦੇ ਕਿਸੇ ਵੀ ਵਸਨੀਕ ਨੂੰ ਆਪਣੇ ਪਿੰਡ/ਸ਼ਹਿਰ/ਗਲੀ-ਮੁਹੱਲੇ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਕੋਈ ਮੁਸ਼ਕਲ ਹੈ ਜਾਂ ਕਿਸੇ ਸਰਕਾਰੀ ਵਿਭਾਗ ਨਾਲ ਸਬੰਧਤ ਕੋਈ ਸ਼ਿਕਾਇਤ ਹੈ ਤਾਂ ਉਹ ਹਰ ਰੋਜ਼ (ਸ਼ੋਮਵਾਰ ਤੋਂ ਸ਼ੁਕਰਵਾਰ ਤੱਕ ਵਰਕਿੰਗ ਡੇਅ) ਸਵੇਰੇ 11:00 ਵਜੇ ਤੋਂ ਦੁਪਹਿਰ 12:00 ਤੱਕ ਜ਼ੂਮ ਐਪ ਜਰੀਏ ਉਨਾਂ ਨਾਲ ਆਨ-ਲਾਈਨ ਰਾਬਤਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਨ ਲਾਈਨ ਮੀਟਿੰਗ ਵਿੱਚ ਭਾਗ ਲੈਣ ਲਈ ਆਪਣੇ ਮੋਬਾਇਲ ਵਿੱਚ ਜ਼ੂਮ ਐਪ ਡਾਊਨਲੋਡ ਕੀਤੀ ਜਾਵੇ ਅਤੇ ਯੂਜਰ ਆਈ.ਡੀ. 96469-76098 ਅਤੇ ਪਾਸਵਰਡ 22 ਲਗਾ ਕੇ ਜ਼ੂਮ ਮੀਟਿੰਗ ਵਿੱਚ ਸ਼ਾਮਿਲ ਹੋਇਆ ਜਾ ਸਕਦਾ ਹੈ। ਆਨ-ਲਾਈਨ ਮੀਟਿੰਗ ਤੋਂ ਇਲਾਵਾ ਜ਼ਿਲ੍ਹਾ ਵਾਸੀ 62393-01830 ਵਟਸਐਪ ਨੰਬਰ ’ਤੇ ਆਪਣੀ ਸ਼ਿਕਾਇਤ ਭੇਜ ਸਕਦੇ ਹਨ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

 


rajwinder kaur

Content Editor

Related News