ਪੰਜਾਬ: ਦਿਨ-ਦਿਹਾੜੇ ਭਰੇ ਬਾਜ਼ਾਰ ''ਚ ਚਲੀਆਂ 8-10 ਗੋਲੀਆਂ, ਪੈ ਗਈਆਂ ਭਾਜੜਾਂ
Thursday, Apr 02, 2026 - 06:36 PM (IST)
ਅੰਮ੍ਰਿਤਸਰ (ਜ.ਬ.)- ਜੰਡਿਆਲਾ ਗੁਰੂ ਦੇ ਬਾਜ਼ਾਰ 'ਚ ਦਿਨ-ਦਿਹਾੜੇ ਗੋਲੀਆਂ ਚਲਣ ਦੀ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਜਾਣਕਾਰੀ ਮੁਤਾਬਕ ਅਣਪਛਾਤੇ ਬਦਮਾਸ਼ਾਂ ਵੱਲੋਂ ਇੱਕ ਇਨੋਵਾ ਗੱਡੀ ‘ਤੇ ਤਾਬੜਤੋੜ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਕਰੀਬ 8-10 ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਫਾਇਰਿੰਗ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਇਨੋਵਾ ਗੱਡੀ ਦਾ ਚਾਲਕ ਘਬਰਾ ਗਿਆ ਅਤੇ ਗੱਡੀ ‘ਤੇ ਕਾਬੂ ਖੋ ਬੈਠਾ, ਜਿਸ ਕਾਰਨ ਇੱਕ ਰਾਹਗੀਰ ਨੂੰ ਟੱਕਰ ਲੱਗ ਗਈ। ਇਸ ਘਟਨਾ ਵਿੱਚ ਰਾਹਗੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖ਼ਬਰ, ਸ਼ਰਾਬ ਦੀਆਂ ਕੀਮਤਾਂ 'ਚ ਵਾਧਾ, ਠੇਕਿਆਂ 'ਤੇ ਆਈ ਨਵੀਂ ਸੂਚੀ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ, 24 ਅਪ੍ਰੈਲ ਤੱਕ ਦਾ ਹੈ ਸਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
