ਪੰਜਾਬ ਯੂਨੀਵਰਸਿਟੀ ’ਚ ਸਿੱਖ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਮੰਦਭਾਗੀ : ਜਥੇਦਾਰ ਗੜਗੱਜ
Tuesday, Mar 10, 2026 - 02:20 PM (IST)
ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪ੍ਰਸ਼ਾਸਨ ਵੱਲੋਂ ਸਿੱਖ ਸੋਚ ਵਾਲੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨਾਲ ਜੁੜੇ ਵਿਦਿਆਰਥੀਆਂ ’ਤੇ ਕੀਤੀ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ
ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਅੰਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਬਾਰੇ ਜੇਕਰ ਵਿਦਿਆਰਥੀਆਂ ਨੂੰ ਕੋਈ ਇਤਰਾਜ਼ ਸੀ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਦਾ ਇਹ ਮੁੱਢਲਾ ਫਰਜ਼ ਸੀ ਕਿ ਉਨ੍ਹਾਂ ਦੀ ਗੱਲ ਸੁਣੀ ਜਾਂਦੀ ਨਾ ਕਿ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾਂਦੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਸ ਵੱਲੋਂ ਰੋਸ ਪ੍ਰਦਰਸ਼ਨ ਲਈ ਇਕੱਠੇ ਹੋਏ ਵਿਦਿਆਰਥੀਆਂ ਨਾਲ ਧੱਕਾ ਕਰਨਾ ਅਤੇ ਸਿੱਖ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰਨੀਆਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਇਸ ਕਾਰਵਾਈ ਲਈ ਜ਼ਿੰਮੇਵਾਰ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
