ਦਿਨ-ਦਿਹਾੜੇ NRI ਦੇ ਘਰ ਚੋਰੀ, ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਹੋਏ ਫਰਾਰ
Wednesday, May 06, 2026 - 07:14 PM (IST)
ਗੁਰਦਾਸਪੁਰ (ਹਰਮਨ)- ਪੁਲਸ ਜ਼ਿਲ੍ਹਾ ਗੁਰਦਾਸਪੁਰ ਅੰਦਰ ਚੋਰੀਆਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਤਾਜ਼ਾ ਘਟਨਾ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਚੱਕ ਸ਼ਰੀਫ ਵਿੱਚ ਸਾਹਮਣੇ ਆਈ ਹੈ, ਜਿੱਥੇ ਦਿਨ-ਦਿਹਾੜੇ ਚੋਰਾਂ ਨੇ ਇਕ ਐੱਨ. ਆਰ. ਆਈ. ਦੇ ਘਰ ‘ਚ ਧਾਵਾ ਬੋਲ ਕੇ ਨਕਦੀ ਅਤੇ ਕੀਮਤੀ ਗਹਿਣਿਆਂ ‘ਤੇ ਹੱਥ ਸਾਫ਼ ਕਰ ਦਿੱਤਾ।
ਪੀੜਤ ਐੱਨ. ਆਰ. ਆਈ. ਬੀਬੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਸਹੁਰੇ ਰੂਪ ਸਿੰਘ ਸਮੇਤ ਘਰ ਦੀ ਉੱਪਰੀ ਮੰਜ਼ਿਲ 'ਚ ਰਹਿੰਦੀ ਹੈ। ਘਟਨਾ ਵਾਲੇ ਦਿਨ ਉਹ ਕਿਸੇ ਜ਼ਰੂਰੀ ਕੰਮ ਲਈ ਘਰ ਤੋਂ ਬਾਹਰ ਗਈ ਹੋਈ ਸੀ ਅਤੇ ਉਸ ਦੇ ਸਹੁਰੇ ਵੀ ਘਰ ਮੌਜੂਦ ਨਹੀਂ ਸਨ। ਇਸ ਮੌਕੇ ਦਾ ਫਾਇਦਾ ਚੁੱਕਦਿਆਂ ਚੋਰਾਂ ਨੇ ਕਮਰੇ ਦੇ ਦਰਵਾਜ਼ੇ ‘ਤੇ ਲੱਗਾ ਤਾਲਾ ਇੱਟ ਨਾਲ ਤੋੜ ਕੇ ਅੰਦਰ ਦਾਖ਼ਲ ਹੋਏ।
ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ Alert
ਚੋਰਾਂ ਨੇ ਅਲਮਾਰੀ ਦੇ ਦਰਾਜਾਂ ਨੂੰ ਖੰਗਾਲਦਿਆਂ ਕਰੀਬ 50 ਹਜ਼ਾਰ ਰੁਪਏ ਨਕਦੀ, 4000 ਨਿਊਜ਼ੀਲੈਂਡ ਡਾਲਰ ਅਤੇ ਲਗਭਗ ਨੌ ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਇਸ ਤੋਂ ਇਲਾਵਾ ਘਰ ਦੇ ਹੋਰ ਕਮਰਿਆਂ 'ਚ ਵੀ ਉਲਟ-ਪੁਲਟ ਕੀਤੀ ਗਈ ਪਰ ਵੱਡਾ ਨੁਕਸਾਨ ਨਕਦੀ ਅਤੇ ਗਹਿਣਿਆਂ ਦੇ ਰੂਪ ਵਿੱਚ ਹੀ ਹੋਇਆ। ਉਨ੍ਹਾਂ ਦੱਸਿਆ ਕਿ ਘਰ ਵਾਪਸ ਆਉਣ 'ਤੇ ਤਾਲਾ ਟੁੱਟਿਆ ਮਿਲਿਆ ਅਤੇ ਤਾਲਾ ਤੋੜਨ ਲਈ ਵਰਤੀ ਗਈ ਇਟ ਵੀ ਮੌਕੇ 'ਤੇ ਪਈ ਸੀ। ਅੰਦਰ ਜਾ ਕੇ ਵੇਖਣ ‘ਤੇ ਅਲਮਾਰੀ ਖੁੱਲ੍ਹੀ ਹੋਈ ਸੀ ਅਤੇ ਸਾਮਾਨ ਗਾਇਬ ਸੀ। ਘਟਨਾ ਦੀ ਸੂਚਨਾ ਤੁਰੰਤ ਥਾਣਾ ਭੈਣੀ ਮੀਆਂ ਖਾਂ ਪੁਲਸ ਨੂੰ ਦੇ ਦਿੱਤੀ ਗਈ। ਮੌਕੇ 'ਤੇ ਪਹੁੰਚੇ ਏ. ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਪੀੜਤ ਧਿਰ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ ISI ਦਾ ਹੱਥ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
