ਚੱਲਦੀ ਬੱਸ ਦੀ ਛੱਤ ਤੋਂ ਹੇਠਾਂ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਇਕ ਗੰਭੀਰ ਜ਼ਖ਼ਮੀ

Sunday, Aug 14, 2022 - 05:36 PM (IST)

ਚੱਲਦੀ ਬੱਸ ਦੀ ਛੱਤ ਤੋਂ ਹੇਠਾਂ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਰਾਜਾਸਾਂਸੀ (ਰਾਜਵਿੰਦਰ ਹੁੰਦਲ) - ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਇੱਕ ਵਿਅਕਤੀ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਵਧੀਕ ਥਾਣਾ ਮੁਖੀ ਪਰਮਜੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਕਿ ਇੱਕ ਨਿੱਜੀ ਬੱਸ ਅੰਮ੍ਰਿਤਸਰ ਤੋਂ ਰਮਦਾਸ ਵੱਲ ਜਾ ਰਹੀ ਸੀ। ਬੱਸ ਓਵਰਲੋਡ ਹੋਣ ਕਰਕੇ ਨਜ਼ਦੀਕ ਨਗਰ ਪੰਚਾਇਤ ਰਾਜਾਸਾਂਸੀ ਮੇਨ ਰੋਡ ’ਤੇ ਬੱਸ ਦੀ ਛੱਤ ’ਤੇ ਬੈਠੇ ਦੋ ਵਿਅਕਤੀ ਹੇਠਾਂ ਡਿੱਗ ਪਏ। 

ਪੜ੍ਹੋ ਇਹ ਵੀ ਖ਼ਬਰ: ਮਾਮਲਾ ਕੰਪਲੈਕਸ ’ਚ ਮ੍ਰਿਤਕ ਮਿਲੀ ਬੱਚੀ ਦਾ, ਪੋਸਟਮਾਰਟਮ ਤੋਂ ਬਾਅਦ ਪਿਤਾ ਨੂੰ ਸੌਂਪੀ ਢਾਈ ਸਾਲਾ ਦੀਪਜੋਤ ਦੀ ਲਾਸ਼

ਇਸ ਦੌਰਾਨ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਉਧਰ ਪੁਲਸ ਵੱਲੋਂ ਬੱਸ ਨੂੰ ਵੀ ਆਪਣੇ ਕਬਜ਼ੇ ’ਚ ਲੈ ਲਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਸਹੁਰੇ ਦੇ ਕਤਲ 'ਚ ਗਿਆ ਸੀ ਜੇਲ੍ਹ, ਜ਼ਮਾਨਤ 'ਤੇ ਆਉਣ ਮਗਰੋਂ ਪਤਨੀ ਤੇ ਸੱਸ ਨੂੰ ਦਿੱਤੀ ਭਿਆਨਕ ਮੌਤ


author

rajwinder kaur

Content Editor

Related News