ਸ਼ੰਭੂ ਮੋਰਚੇ ਤੋਂ ਪਰਤਣ ਸਮੇਂ ਬੱਸ ਹਾਦਸਾਗ੍ਰਸਤ, 32 ਕਿਸਾਨ-ਮਜ਼ਦੂਰ ਜ਼ਖ਼ਮੀ
Friday, May 24, 2024 - 12:44 PM (IST)

ਰਈਆ (ਕੰਗ)-ਸ਼ੰਭੂ ਬਾਰਡਰ ਮੋਰਚੇ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦਸੌਂਧਾ ਸਿੰਘ ਪਿੰਡ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਸ਼ਾਮ 8 ਵਜੇ ਦੇ ਕਰੀਬ ਕਸਬਾ ਰਈਆ ਕੋਲ ਪਲਟ ਗਈ, ਜਿਸ ਵਿਚ 32 ਦੇ ਕਰੀਬ ਕਿਸਾਨ-ਮਜ਼ਦੂਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚ 9 ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਮੌਕੇ ਸੂਬਾ ਆਗੂ ਸਰਵਣ ਸਿੰਘ ਪੰਧੇਰ, ਜ਼ਿਲਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜ਼ਿਲਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਦੱਸਿਆ ਕਿ ਦੇਰ ਰਾਤ ਤੱਕ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ- ਫਰੀਦਕੋਟ ਲੋਕ ਸਭਾ ਸੀਟ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਜਾਣੋ ਕੀ ਹੈ ਪਿਛਲੇ 5 ਸਾਲਾਂ ਦਾ ਇਤਿਹਾਸ
ਉਨ੍ਹਾਂ ਦੱਸਿਆ ਕਿ ਪਿੰਡ ਤਲਵੰਡੀ ਦਸੌਂਧਾ ਸਿੰਘ ਤੋਂ ਬਲਵਿੰਦਰ ਸਿੰਘ ਪੁੱਤਰ ਸੁਬੇਗ ਸਿੰਘ, ਰਣਯੋਧ ਸਿੰਘ ਪੁੱਤਰ ਹਰੀ ਸਿੰਘ, ਹਰਭਜਨ ਸਿੰਘ ਪੁੱਤਰ ਗੁਰਚਰਨ ਸਿੰਘ, ਤਰਸੇਮ ਸਿੰਘ ਪੁੱਤਰ ਅਜੈਬ ਸਿੰਘ, ਨਿਰਵੈਰ ਸਿੰਘ ਪੁੱਤਰ ਜੋਗਿੰਦਰ ਸਿੰਘ, ਗੁਰਮੁਖ ਸਿੰਘ ਪੁੱਤਰ ਗੁਲਜ਼ਾਰ ਸਿੰਘ, ਤਰਲੋਚਨ ਸਿੰਘ ਪੁੱਤਰ ਸੁੱਚਾ ਸਿੰਘ, ਸਮੇਰ ਸਿੰਘ ਪੁੱਤਰ ਤਾਰਾਂ ਸਿੰਘ, ਗੁਰਵਿੰਦਰ ਸਿੰਘ ਪੁੱਤਰ ਸੁਰਜਨ ਸਿੰਘ ਗੰਭੀਰ ਜ਼ਖਮੀ ਹੋਏ, ਜੋ ਗੁਰੂ ਰਾਮ ਦਾਸ ਹਸਪਤਾਲ ਓਠੀਆਂ ਵਿਚ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ- ਸਹੇਲੀ ਦੇ ਨਾਜਾਇਜ਼ ਸਬੰਧਾਂ ਦੇ ਚੱਕਰ 'ਚ ਖੁਦ ਫਸ ਗਈ ਨਾਬਾਲਗ ਕੁੜੀ, ਹੋਇਆ ਉਹ ਜੋ ਸੋਚਿਆ ਵੀ ਨਾ ਸੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8