ਗੁਰਦਾਸਪੁਰ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਬਣਿਆ ਦਹਿਸ਼ਤ ਦਾ ਮਾਹੌਲ

Friday, Apr 10, 2026 - 04:08 PM (IST)

ਗੁਰਦਾਸਪੁਰ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਬਣਿਆ ਦਹਿਸ਼ਤ ਦਾ ਮਾਹੌਲ

ਗੁਰਦਾਸਪੁਰ(ਵਿਨੋਦ)-ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਪੈਂਦੇ ਪਿੰਡ ਪਾਹੜਾ ਨਜ਼ਦੀਕ ਅੱਜ ਇਕ ਪ੍ਰਾਇਵੇਟ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਅੱਗ ਦਾ ਪਤਾ ਲੱਗਦੇ ਹੀ ਬੱਸ ’ਚ ਬੈਠੀਆਂ ਸਵਾਰੀਆਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਲਦੀ ਨਾਲ ਬੱਸ 'ਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਬੱਸ ’ਤੇ ਲੱਗੀ ਅੱਗ ’ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ- ਵੱਡੀ ਖਬਰ: ਅਟਾਰੀ-ਵਾਹਘਾ ਸਰਹੱਦ ‘ਤੇ ਰੋਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ

ਦੱਸਣਯੋਗ ਹੈ ਕਿ ਗੁਰਦਾਸਪੁਰ ਬੱਸ ਸਟੈਂਡ ਤੋਂ ਰਾਜਧਾਨੀ ਕੰਪਨੀ ਦੀ ਨਿੱਜੀ ਬੱਸ ਹੁਸ਼ਿਆਰਪੁਰ ਨੂੰ ਰਵਾਨਾ ਹੋਈ ਸੀ। ਜਦੋਂ ਇਹ ਬੱਸ ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਪੈਦੇ ਪਿੰਡ ਪਾਹੜਾ ਨਜ਼ਦੀਕ ਪਹੁੰਚੀ ਤਾਂ ਅਚਾਨਕ ਬੱਸ ਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਜਿਸ ਤੋਂ ਬਾਅਦ ਡਰਾਈਵਰ ਵੱਲੋਂ ਤੁਰੰਤ ਬੱਸ ਨੂੰ ਰੋਕ ਕੇ ਜਲਦੀ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ। ਆਸਪਾਸ ਦੇ ਦੁਕਾਨਦਾਰਾਂ ਦੀ ਸਹਾਇਤਾ ਨਾਲ ਲੋਕਾਂ ਨੇ ਤੁਰੰਤ ਅੱਗ ਤੇ ਕਾਬੂ ਪਾਇਆ।

ਇਹ ਵੀ ਪੜ੍ਹੋ- ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News