ਬੱਸ ਟਰਮੀਨਲ ਦੇ ਠੇਕੇਦਾਰ ’ਤੇ 83 ਲੱਖ ਰੁਪਏ ਦੀ ਧੋਖਾਦੇਹੀ ਦਾ ਮਾਮਲਾ ਦਰਜ

Thursday, Mar 12, 2026 - 11:56 AM (IST)

ਬੱਸ ਟਰਮੀਨਲ ਦੇ ਠੇਕੇਦਾਰ ’ਤੇ 83 ਲੱਖ ਰੁਪਏ ਦੀ ਧੋਖਾਦੇਹੀ ਦਾ ਮਾਮਲਾ ਦਰਜ

ਗੁਰਦਾਸਪੁਰ (ਹਰਮਨ, ਵਿਨੋਦ) : ਬਾਬਾ ਬੰਦਾ ਸਿੰਘ ਬਹਾਦਰ ਇੰਟਰਸਟੇਟ ਬੱਸ ਟਰਮੀਨਲ ਗੁਰਦਾਸਪੁਰ ਅਤੇ ਪਾਰਕਿੰਗ ਦੇ ਠੇਕੇ ਨਾਲ ਸੰਬੰਧਿਤ ਇਕ ਵੱਡਾ ਧੋਖਾਦੇਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਵੱਲੋਂ ਇਕ ਠੇਕੇਦਾਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 14 ਤੇ 15 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਜਾਣਕਾਰੀ ਮੁਤਾਬਕ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਦਿੱਤੀ ਸ਼ਿਕਾਇਤ ’ਚ ਦੱਸਿਆ ਗਿਆ ਕਿ ਲਖਵੀਰ ਸਿੰਘ ਵਾਸੀ ਪਿੰਡ ਹਰਦੋਥਲਾ (ਹੁਸ਼ਿਆਰਪੁਰ) ਨੂੰ ਬੱਸ ਟਰਮੀਨਲ ਅਤੇ ਪਾਰਕਿੰਗ ਦਾ ਠੇਕਾ 14 ਜੂਨ 2024 ਤੋਂ 13 ਜੂਨ 2026 ਤੱਕ ਲਈ ਦਿੱਤਾ ਗਿਆ ਸੀ। ਸ਼ਿਕਾਇਤ ਅਨੁਸਾਰ ਉਕਤ ਠੇਕੇਦਾਰ ਵੱਲੋਂ ਠੇਕੇ ਦੀ ਮਿਆਦ ਦੌਰਾਨ ਮਹਿਕਮੇ ਨੂੰ ਬਣਦੀ ਰਕਮ ਜਮ੍ਹਾ ਨਹੀਂ ਕਰਵਾਈ ਗਈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ

ਜਾਂਚ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਦੋਸ਼ੀ ਠੇਕੇਦਾਰ ਨੇ ਮਹਿਕਮੇ ਨਾਲ ਕੁੱਲ 83 ਲੱਖ 73 ਹਜ਼ਾਰ 786 ਰੁਪਏ ਦੀ ਧੋਖਾਦੇਹੀ ਕੀਤੀ ਹੈ। ਟਰੱਸਟ ਦੇ ਚੇਅਰਮੈਨ ਵੱਲੋਂ ਮਾਮਲਾ ਉਜਾਗਰ ਕੀਤੇ ਜਾਣ ਤੋਂ ਬਾਅਦ ਪੁਲਸ ਨੇ ਲਖਵੀਰ ਸਿੰਘ ਖ਼ਿਲਾਫ਼ ਧੋਖਾਦੇਹੀ ਦੀਆਂ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News