ਕੈਬਨਿਟ ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ ’ਚ ਗਈ ਵਿਸ਼ਾਲ ਤਿਰੰਗਾ ਰੈਲੀ, ਕੀਤੀ ਇਹ ਅਪੀਲ

08/13/2022 7:23:33 PM

ਅਜਨਾਲਾ (ਗੁਰਜੰਟ) - ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੱਜ ਅਜਨਾਲਾ ਵਿਖੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਇਕ ਵਿਸ਼ਾਲ ਤਿਰੰਗਾ ਰੈਲੀ ਕੱਢੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਭਰ ਦੇ ਨੌਜਵਾਨਾਂ ਅਤੇ ‘ਆਪ’ ਵਰਕਰਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਇਹ ਤਿਰੰਗਾ ਸਾਨੂੰ ਸ਼ਹੀਦਾਂ ਦੀ ਬਦੌਲਤ ਹੀ ਪ੍ਰਾਪਤ ਹੋਇਆ ਹੈ। ਦੇਸ਼ ਭਗਤਾਂ ਦੀ ਸ਼ਹੀਦੀ ਕਰਕੇ ਹੀ ਅਸੀਂ ਅੱਜ ਸਾਰੇ ਆਜ਼ਾਦੀ ਦਾ ਨਿੱਘ ਮਾਨ ਰਹੇ ਹਾਂ। ਇਸ ਲਈ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਇਸ ਤਿਰੰਗੇ ਨੂੰ ਸਭ ਤੋਂ ਉੱਚਾ ਰੱਖੀਏ ਅਤੇ ਆਪਣੀ ਆਜ਼ਾਦੀ ਨੂੰ ਸੰਭਾਲ ਕੇ ਰਖੀਏ। 

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਸਹੁਰੇ ਦੇ ਕਤਲ 'ਚ ਗਿਆ ਸੀ ਜੇਲ੍ਹ, ਜ਼ਮਾਨਤ 'ਤੇ ਆਉਣ ਮਗਰੋਂ ਪਤਨੀ ਤੇ ਸੱਸ ਨੂੰ ਦਿੱਤੀ ਭਿਆਨਕ ਮੌਤ

ਇਸ ਮੌਕੇ ਧਾਲੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਨਾਗਰਿਕ ਨੂੰ 15 ਅਗਸਤ ਤੱਕ ਆਪਣੇ ਘਰਾਂ ’ਤੇ ਤਿਰੰਗਾ ਝੰਡਾ ਜ਼ਰੂਰ ਲਹਿਰਾਉਣਾ ਚਾਹੀਦਾ ਹੈ, ਕਿਉਂਕਿ ਇਹ ਸਾਡੀ ਸ਼ਾਨ ਦਾ ਪ੍ਰਤੀਕ ਹੈ। ਇਸਨੂੰ ਹਾਸਿਲ ਕਰਨ ਲਈ ਸ਼ਹੀਦਾਂ ਨੇ ਕਈ ਕੁਰਬਾਨੀਆਂ ਦਿੱਤੀਆਂ ਹਨ। ਤਿਰੰਗਾ ਰੈਲੀ ਦੀ ਅਗਵਾਈ ਕਰਦਿਆ ਧਾਲੀਵਾਲ ਨੇ ਅੱਗੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਕੁਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ, ਜਿਨ੍ਹਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਗ਼ੈਰ ਹੱਸ-ਹੱਸ ਕੇ ਫਾਂਸੀ ਦੇ ਫੰਦਿਆਂ ਨੂੰ ਚੂੰਮਿਆਂ ਹੈ। ਅੱਜ ਪੂਰਾ ਦੇਸ਼ ਆਜ਼ਾਦੀ ਦੀ 75ਵਾਂ ਵਰ੍ਹੇਗੰਢ ਬੜੇ ਖੁਸ਼ੀ ਨਾਲ ਮਨਾ ਰਿਹਾ ਹੈ, ਜਿਸ ਦੇ ਤਹਿਤ  ਇਸ ਤਿਰੰਗਾ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਆਪਣੀ ਆਜ਼ਾਦੀ ’ਤੇ ਤਿਰੰਗੇ ਦੀ ਸ਼ਾਨ ਪ੍ਰਤੀ ਜਾਗਰੂਕ ਕਰਨਾ ਹੈ। 

ਪੜ੍ਹੋ ਇਹ ਵੀ ਖ਼ਬਰ: ਮਮਦੋਟ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲਿਆ ਬਿਨਾਂ ਸਿਰ ਤੋਂ ਬੱਚੇ ਦਾ ਭਰੂਣ

ਇਸ ਮੌਕੇ ਮੰਤਰੀ ਧਾਲੀਵਾਲ ਵੱਲੋਂ ਐੱਸ.ਡੀ.ਐੱਮ. ਦਫ਼ਤਰ ਅਜਨਾਲਾ ਵਿਖੇ ਵਾਤਾਵਰਣ ਨੂੰ ਬਚਾਉਣ ਦੇ ਮਕਸਦ ਨਾਲ ਪੌਦੇ ਲਗਾਉਂਦਿਆਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਭਿਆਨਕ ਬੀਮਾਰੀਆਂ ਤੋਂ ਬਚਾਉਣਾ ਹੈ ਤਾਂ ਆਪਣੇ ਜੀਵਨ ਵਿੱਚ ਘੱਟੋ-ਘੱਟ ਦੌ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ, ਕਿਉਂਕਿ ਸਾਡਾ ਵਾਤਾਵਰਨ ਸਾਡੀਆਂ ਅਣਗਹਿਲੀਆਂ ਕਰਕੇ ਖ਼ਰਾਬ ਹੋਇਆ ਹੈ। ਇਸਦਾ ਖਮਿਆਜਾ ਅਸੀਂ ਸਾਰੇ ਅੱਜ ਕਈ ਭਿਆਨਕ ਬੀਮਾਰੀਆਂ ਨਾਲ ਜੂਝਦੇ ਹੋਏ ਭੋਗ ਰਹੇ ਹਾਂ। ਸਾਨੂੰ ਆਉਣ ਵਾਲੇ ਸਮੇਂ ਵਿੱਚ ਵਾਤਾਵਰਨ ਦੇ ਨਾਲ-ਨਾਲ ਪਾਣੀ ਦੀ ਵੀ ਬਚਤ ਜ਼ਰੂਰ ਕਰਨੀ ਚਾਹੀਦੀ ਹੈ, ਕਿਉਂਕਿ ਧਰਤੀ ਹੇਠਲਾ ਪਾਣੀ ਬਹੁਤ ਥੱਲੇ ਜਾ ਰਿਹਾ ਹੈ। ਜੇਕਰ ਅਸੀਂ ਹੁਣ ਵੀ ਨਾ ਸੰਭਲੇ ਤਾਂ ਸਾਨੂੰ ਥੋੜ੍ਹੇ ਸਮੇਂ ਤਕ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼

ਇਸ ਮੌਕੇ ਮੰਤਰੀ ਧਾਲੀਵਾਲ ਨੇ ਅਜਲਾਨਾ ਬਲਾਕ ਦੇ ਵੱਖ-ਵੱਖ ਸੈਲਫ ਹੈਲਪ ਗਰੁੱਪਾਂ ਨੂੰ 27 ਲੱਖ ਰੁਪਏ ਦੇ ਚੈਕ ਵੀ ਵੰਡੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ, ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਵਿਪਨ ਸ਼ਰਮਾ, ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ, ਕਮਾਂਡੈਂਟ ਪ੍ਰਿਤਪਾਲ ਸਿੰਘ ਭੱਟੀ ਆਦਿ ਹਾਜ਼ਰ ਸਨ। 


rajwinder kaur

Content Editor

Related News