ਕੰਡਕਟਰ ਨੂੰ ਹਰ ਹਾਲਤ ਵਿਚ ਇਨਸਾਫ਼ ਦਵਾਇਆ ਜਾਵੇਗਾ : ਕੈਬਨਿਟ ਮੰਤਰੀ ਭੁੱਲਰ

03/17/2023 12:18:08 PM

ਪੱਟੀ (ਜ.ਬ, ਸੋਢੀ)- ਬੀਤੇ ਦਿਨੀਂ ਮੋੜ ਬਾਬਾ ਬਕਾਲਾ ਵਿਖੇ ਜਲੰਧਰ-1 ਦੀ ਪੰਜਾਬ ਰੋਡਵੇਜ਼ ਬੱਸ ਦੇ ਕੰਡਕਟਰ ਵਲੋਂ ਔਰਤ ਦਾ ਆਧਾਰ ਮੰਗਣ ’ਤੇ ਦੋਵਾਂ ਦੀ ਤੂੰ-ਤੂੰ ਮੈਂ-ਮੈਂ ਤੋਂ ਬਾਅਦ ਔਰਤ ਵਲੋਂ ਮੰਗਵੀ ਧਾੜ ਸੱਦ ਕੇ ਕੰਡਕਟਰ ਨੂੰ ਅਗਵਾ ਕਰ ਕੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਕੰਡਕਟਰ ਨੂੰ ਥਾਣਾ ਬਿਆਸ ਦੀ ਪੁਲਸ ਵਲੋਂ ਸੁਭਾਨਪੁਰ ਤੋਂ ਬਰਾਮਦ ਕਰਕੇ ਅਗਵਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।

ਇਹ ਵੀ ਪੜ੍ਹੋ- ਅੱਤਵਾਦੀਆਂ ਵਲੋਂ ਲਾਹੌਰ ਵਿਖੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਮਾਗਮ ਨੂੰ ਉਡਾਉਣ ਦੀ ਧਮਕੀ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਘਟਨਾ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁਲਜ਼ਮ ਵਰਗ ਵੀ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਸਾ ਹਨ। ਜੇਕਰ ਕਿਸੇ ਵਿਅਕਤੀ ਨੂੰ ਕੋਈ ਮੁਲਾਜ਼ਮ ਤੰਗ-ਪ੍ਰੇਸ਼ਾਨ ਕਰਦਾ ਹੈ ਤਾਂ ਕਾਨੂੰਨੀ ਤਰੀਕੇ ਨਾਲ ਉਸਦੀ ਸ਼ਿਕਾਇਤ ਦਰਜ ਕਰਵਾਈ ਜਾਵੇ, ਕਾਨੂੰਨ ਨੂੰ ਹੱਥ ਵਿਚ ਲੈ ਕੇ ਕੁੱਟਮਾਰ ਕਰਨਾ ਕਿਸੇ ਮਸਲੇ ਦਾ ਹੱਲ ਨਹੀਂ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਨਹੀਂ ਲੈਣ ਦਿੱਤਾ ਜਾਵੇਗਾ। ਉਨ੍ਹਾਂ ਦੀ ਸਰਕਾਰ ਮੁਲਾਜ਼ਮਾਂ ਨਾਲ ਖੜ੍ਹੀ ਹੈ, ਕਿਸੇ ਮੁਲਾਜ਼ਮ ਵਰਗ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਖੰਘ, ਜ਼ੁਕਾਮ ਤੋਂ ਪ੍ਰੇਸ਼ਾਨ ਮਰੀਜ਼ ਹੋ ਜਾਣ ਸਾਵਧਾਨ, ਕੋਰੋਨਾ ਤੋਂ ਬਾਅਦ ਹੁਣ ਇਹ ਵਾਇਰਸ ਮਚਾ ਸਕਦੈ ਤਬਾਹੀ

ਜੇਕਰ ਕਿਸੇ ਨਾਗਰਿਕ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਕਾਨੂੰਨੀ ਤਰੀਕੇ ਨਾਲ ਇਨਸਾਫ਼ ਮੰਗਣ ਦਾ ਪੂਰਾ ਅਧਿਕਾਰ, ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਨਹੀਂ ਲੈਣਾ ਚਾਹੀਦਾ। ਭੁੱਲਰ ਨੇ ਦੱਸਿਆ ਕਿ ਬੀਤੇ ਦਿਨੀਂ ਪੱਟੀ ਹਲਕੇ ’ਚ ਕੁਝ ਖ਼ਪਤਕਾਰਾਂ ਵਲੋਂ ਬਿਜਲੀ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਗਈ, ਉਨ੍ਹਾਂ ਨੂੰ ਬੰਧਕ ਬਣਾਇਆ ਗਿਆ, ਜਿਨ੍ਹਾਂ ਖ਼ਿਲਾਫ਼ ਮਾਨ ਸਰਕਾਰ ਵਲੋਂ ਤੁਰੰਤ ਕਰਵਾਈ ਕਰਦਿਆਂ ਮਾਮਲੇ ਦਰਜ ਕੀਤੇ ਗਏ। ਆਮ ਆਦਮੀ ਪਾਰਟੀ ਦੀ ਸਰਕਾਰ ’ਚ ਹਰੇਕ ਨੂੰ ਕਾਨੂੰਨ ਅਨੁਸਾਰ ਇਨਸਾਫ਼ ਮਿਲੇਗਾ। ਭੁੱਲਰ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਵਿਆਹ ਦੇ ਸੁਫ਼ਨੇ ਦਿਖਾ ਪ੍ਰੇਮੀ ਨੇ ਦੂਜੀ ਕੁੜੀ ਨਾਲ ਲਈਆਂ ਲਾਵਾਂ, ਪ੍ਰੇਮਿਕਾ ਨੇ ਦੁਖ਼ੀ ਹੋ ਚੁੱਕਿਆ ਖ਼ੌਫ਼ਨਾਕ ਕਦਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News