ਕੈਬਨਿਟ ਮੰਤਰੀ ਧਾਲੀਵਾਲ ਨੂੰ ਮਿਲਿਆ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫ਼ਦ
Friday, Jun 21, 2024 - 05:37 PM (IST)
ਗੁਰਦਾਸਪੁਰ(ਹਰਮਨ)-ਘੋਨੇਵਾਲਾ ਨੇੜੇ ਰਾਵੀ ਦਰਿਆ ਉੱਤੇ ਨਵੇਂ ਬਣਾਏ ਜਾ ਰਹੇ ਪੁੱਲ ਦੇ ਕੰਮ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ ਦੀ ਅਗਵਾਈ ਵਾਲੇ ਵਫਦ ਨੇ ਮੁਲਾਕਾਤ ਕੀਤੀ। ਆਗੂਆਂ ਨੇ ਕਿਹਾ ਕਿ ਡਾਲਾ, ਗੂਰਚੱਕ, ਮਨਸੂਰ, ਘੋਨੇਵਾਲਾ, ਮਾਸ਼ੀਵਾਲਾ, ਧਰਮਕੋਟ ਪੱਤਣ ਆਦਿ ਪਿੰਡਾਂ ਦੀ ਹਜ਼ਾਰਾਂ ਏਕੜ ਜ਼ਮੀਨ ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਪੱਥਰਾਂ ਦਾ ਬੰਨ ਜਲਦੀ ਬਣਾਇਆ ਜਾਵੇ।
ਇਹ ਵੀ ਪੜ੍ਹੋ- ਨਗਰ ਨਿਗਮ ਦੀ ਮੀਟਿੰਗ ’ਚ ਪਹੁੰਚੇ ਮੰਤਰੀ ਧਾਲੀਵਾਲ, ਅਧਿਕਾਰੀਆਂ ਨੂੰ ਪਾਈ ਝਾੜ, ਦਿੱਤਾ 10 ਦਿਨ ਦਾ ਅਲਟੀਮੇਟਮ
ਦਰਿਆ ਰਾਵੀ, ਬਿਆਸ ਅਤੇ ਸਤਲੁਜ ਵਿੱਚੋਂ ਰੇਤਾ ਕੱਢ ਕੇ ਪਾਣੀ ਲਈ ਸਪੇਸ ਬਣਾਉਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ। ਜੇਕਰ ਸੂਬੇ ਦੇ ਸਾਰੇ ਦਰਿਆਵਾਂ ਵਿੱਚੋਂ ਰੇਤਾ ਕੱਢ ਲਈ ਜਾਵੇ ਤਾਂ ਪਾਣੀ ਲਈ ਖੇਤਰਫਲ ਵੱਧ ਜਾਵੇਗਾ ਅਤੇ ਸੂਬੇ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਵੱਡੀ ਮਦਦ ਮਿਲੇਗੀ ਅਤੇ ਲੋਕਾਂ ਨੂੰ ਰੇਤ ਦੇ ਮਹਿੰਗੇ ਭਾਅ ਤੋਂ ਵੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8