ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਗੁਰਸੇਵਕ ਸਿੰਘ ਔਲਖ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਭਰਵਾਂ ਸਵਾਗਤ

Saturday, Aug 17, 2024 - 12:50 PM (IST)

ਤਰਨਤਾਰਨ (ਰਮਨ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜਿਹੜੇ ਗਣਤੰਤਰਤਾ ਦਿਵਸ ਮੌਕੇ ਸ੍ਰੀ ਤਰਨਤਾਰਨ ਸਾਹਿਬ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਆਏ ਦਾ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਸਟੇਟ ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਦੇ ਦਫਤਰ ਪੁੱਜਣ ’ਤੇ ਭਰਪੂਰ ਸਵਾਗਤ ਕੀਤਾ ਗਿਆ। ਔਲਖ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੰਤਰੀ ਸਾਹਿਬਾਨ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਗਏ ਅਤੇ ਸਨਮਾਨ ਚਿੰਨ੍ਹ ਦੇਣ ਤੋਂ ਇਲਾਵਾ ਗੁਰੂ ਸਾਹਿਬਾਨ ਦੇ ਬਖਸ਼ਿਸ਼ ਸ੍ਰੀ ਸਿਰੋਪਾਓ ਸਾਹਿਬ ਭੇਟ ਕੀਤਾ ਗਿਆ।

ਇਹ ਵੀ ਪੜ੍ਹੋ-  ਗੁਰਦੁਆਰ ਸਾਹਿਬ ਅੰਦਰ ਵਿਅਕਤੀ ਨੇ ਸੇਵਾਦਾਰ ਨਾਲ ਕੀਤੀ ਬਦਸਲੂਕੀ, CCTV ਤਸਵੀਰਾਂ ਨੇ ਮਚਾਈ ਤਰਥੱਲੀ

ਇਸ ਮੌਕੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬੇਸ਼ੱਕ ਅਸੀਂ ਹਰ ਸਾਲ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਉਂਦੇ ਹਾਂ ਪਰ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸੂਰਬੀਰਾਂ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਜਿਨ੍ਹਾਂ ਦੇਸ਼ ਦੇ ਆਜ਼ਾਦੀ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਤੇ ਸੁਪਨਿਆਂ ਦਾ ਦੇਸ਼ ਅਜੇ ਤੱਕ ਨਹੀਂ ਬਣ ਸਕਿਆ। ਪਿਛਲੇ 75 ਸਾਲਾਂ ਵਿਚ ਕਿਸੇ ਵੀ ਸਰਕਾਰ ਨੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਿਸ ਨੇ ਸ਼ਹੀਦ -ਏ - ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਸਹੁੰ ਚੁੱਕ ਸਮਾਗਮ ਕਰਕੇ ਸੱਤਾ ਸੰਭਾਲੀ ਸੀ, ਪਿਛਲੇ ਢਾਈ ਸਾਲਾਂ ਵਿਚ ਸ਼ਹੀਦਾਂ ਦੇ ਸੁਪਨੇ ਅਨੁਸਾਰ ਸੂਬੇ ਨੂੰ ਖੁਸ਼ਹਾਲ ਕਰਨ ਦਾ ਯਤਨ ਕੀਤਾ ਤੇ ਪਰ ਅਜੇ ਵੀ ਬਹੁਤ ਕੁਝ ਕਰਨਾ ਬਾਕੀ ਹੈ। 

ਇਹ ਵੀ ਪੜ੍ਹੋ- ਘਰ ਦੀ ਗੁਰਬਤ ਦੂਰ ਕਰਨ ਵਿਦੇਸ਼ ਗਏ ਵਿਅਕਤੀ ਨਾਲ ਵਾਪਰਿਆ ਭਾਣਾ, ਲਾਸ਼ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਉਨ੍ਹਾਂ ਕਿਹਾ ਕਿ ਜਿਹਡ਼ਾ ਬੰਦਾ ਕੋਈ ਵੀ ਅਪਰਾਧ ਕਰਦਾ ਹੈ, ਮਾਨਯੋਗ ਅਦਾਲਤਾਂ ਉਸਨੂੰ ਸਜ਼ਾ ਦਿੰਦੀਆਂ ਹਨ ਪਰ ਸਜ਼ਾ ਪੂਰੀ ਹੋਣ ਤੋਂ ਬਾਅਦ ਉਸਦੀ ਰਿਹਾਈ ਹੋਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਗੁਰਸੇਵਕ ਸਿੰਘ ਔਲਖ ਦੇ ਨਾਲ ਵਿਧਾਇਕ ਸਰਵਨ ਸਿੰਘ ਧੁੰਨ,ਗੁਰਦੇਵ ਸਿੰਘ ਲਾਖਣਾ ਚੇਅਰਮੈਨ, ਚੇਅਰਮੈਨ ਦਿਲਬਾਗ ਸਿੰਘ ਚੇਅਰਮੈਨ, ਰਣਜੀਤ ਸਿੰਘ ਚੀਮਾ,ਗੁਰਵਿੰਦਰ ਸਿੰਘ ਬਹਿਡ਼ਵਾਲ ਪ੍ਰਧਾਨ, ਰਜਿੰਦਰ ਸਿੰਘ ਉਸਮਾ ਚੇਅਰਮੈਨ ਹਰਪ੍ਰੀਤ ਸਿੰਘ ਧੁੰਨਾ ਡਾਇਰੈਕਟਰ ਆਦਿ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News