ਕੈਬਨਿਟ ਮੰਤਰੀ ਈ.ਟੀ.ਓ ''ਤੇ ਵਿਧਾਇਕ ਸੋਹਲ ਨੇ ਰੱਖਿਆ ਢੰਡ ਤੋਂ ਸਰਾਏ ਅਮਾਨਤ ਖਾਂ ਸੜਕ ਦਾ ਨੀਂਹ ਪੱਥਰ

08/08/2023 4:09:18 PM

ਝਬਾਲ/ਸਰਾਏ ਅਮਾਨਤ ਖਾਂ (ਨਰਿੰਦਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ 'ਚ ਵਿਛਾਏ ਜਾਲ ਰਹੇ ਨਵੀਆਂ ਸੜਕਾਂ ਦੇ ਜਾਲ ਤਹਿਤ ਨਵੀਂ ਬਣਾਈ ਜਾ ਰਹੀ ਪਿੰਡ ਢੰਡ ਤੋਂ ਸਰਾਏ ਅਮਾਨਤ ਖਾਂ ਸੜਕ ਦਾ ਉਦਘਾਟਨ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਤਰਨਤਾਰਨ ਹਲਕੇ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਆਪਣੇ ਕਰ ਕਮਲਾਂ ਨਾਲ ਕੀਤਾ।

ਇਹ ਵੀ ਪੜ੍ਹੋ-  3 ਏਕੜ ਦੇ ਮਾਲਕ ਨੇ ਗਲ ਲਾਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਮੰਦਬੁੱਧੀ ਹਨ ਪਤਨੀ ਤੇ ਪੁੱਤ

ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਮੁੱਚੇ ਪੰਜਾਬ ਵਿੱਚ ਜਿਥੇ ਜੰਗੀ ਪੱਧਰ 'ਤੇ ਨਵੀਆਂ ਸੜਕਾਂ ਬਣਾ ਰਹੀ ਹੈ ਉਥੇ ਪੁਰਾਣੀਆਂ ਸੜਕਾਂ ਦੀ ਰਿਪੇਅਰ ਵੀ ਜਾਰੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਲਗਭਗ 77 ਹਜ਼ਾਰ ਕਿਲੋਮੀਟਰ ਨਵੀਆਂ ਸੜਕਾਂ ਬਣਾ ਚੁੱਕੀ ਹੈ। ਇਸ ਸਮੇਂ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਜਲਦੀ ਹੀ ਹਲਕੇ 'ਚ ਹੋਰ ਨਵੀਆਂ ਸੜਕਾਂ ਸ਼ੁਰੂ ਕੀਤੀਆਂ ਜਾਣਗੀਆਂ। 

ਇਹ ਵੀ ਪੜ੍ਹੋ-  ਨਵਵਿਆਹੀ ਗਰਭਵਤੀ ਔਰਤ ਨੇ ਘਰ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਸੱਸ ਤੇ ਪਤੀ ਦੋਵੇਂ ਹੋਏ ਫ਼ਰਾਰ

ਇਸ ਸਮੇਂ ਪੀ.ਡਬਲਯੂ.ਡੀ. ਦੇ ਐੱਸ.ਸੀ. ਇੰਜੀ ਇੰਦਰਜੀਤ ਸਿੰਘ, ਐਕਸੀਅਨ ਦਿਲਬਾਗ ਸਿੰਘ,ਜੇ ਈ ਗਗਨਪ੍ਰੀਤ ਸਿੰਘ, ਡਾਕਟਰ ਕੁਲਦੀਪ ਸਿੰਘ ਰੰਧਾਵਾ, ਜਸਪਾਲ ਸਿੰਘ ਜੱਸੀ,ਮਾਣਕ ਹੈਪੀ ਮੀਡੀਆ ਸੈਲ, ਅਰਵਿੰਦਰ ਸਿੰਘ ਰਾਜੂ, ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਗਦਈਪੁਰ ਨਹਿਰ 'ਚ ਨਹਾਉਣ ਉਤਰੇ 11 ਸਾਲ ਦੇ ਬੱਚੇ ਦੀ ਡੁੱਬਣ ਨਾਲ ਮੌਤ, 1 ਦਿਨ ਪਹਿਲਾਂ ਹੋਇਆ ਸੀ ਲਾਪਤਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan