ਕੈਬਨਿਟ ਮੰਤਰੀ ਹਰਭਜਨ ਸਿੰਘ ETO ਨੇ ਬੁਟਾਹਰੀ ਦਫ਼ਤਰ ’ਚ ਕੀਤੀ ਅਚਨਚੇਤ ਚੈਕਿੰਗ

Thursday, May 25, 2023 - 05:10 PM (IST)

ਅੰਮ੍ਰਿਤਸਰ (ਨੀਰਜ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਬੁਟਾਹਰੀ ਦਫ਼ਤਰ 'ਚ ਅਚਨਚੇਤ ਛਾਪਾ ਮਾਰਕੇ ਸਟਾਫ਼ ਦੀ ਕੀਤੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਵਿਭਾਗ ਸਬੰਧੀ ਫੀਡਬੈਕ ਲਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤਬਦੀਲ ਕੀਤੇ ਗਏ ਦਫ਼ਤਰੀ ਸਮੇਂ ਨੂੰ ਹਰ ਹਾਲਤ ਲਾਗੂ ਕੀਤਾ ਜਾਵੇ ਅਤੇ ਸਵੇਰੇ ਸਮੇਂ ਸਿਰ ਦਫ਼ਤਰ ਪਹੁੰਚ ਕੇ ਲੋਕਾਂ ਦੇ ਕੰਮ ਤਰਜੀਹ ਅਧਾਰ 'ਤੇ ਕੀਤੇ ਜਾਣੇ ਯਕੀਨੀ ਬਣਾਏ ਜਾਣ। 

ਇਹ ਵੀ ਪੜ੍ਹੋ- ਬੰਬੀਹਾ ਗਰੁੱਪ ਨੇ ਲਈ ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ, ਪੋਸਟ ਪਾ ਕੇ ਕਹੀ ਇਹ ਗੱਲ

ਉਨ੍ਹਾਂ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਖ਼ਪਤਕਾਰ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਨਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਬਹੁਤ ਸਖ਼ਤ ਹੈ ਅਤੇ ਇਸ ਸਬੰਧੀ ਰਤੀ ਭਰ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ’ਚ ਪੰਜਾਬ ਦੇ ਹੋਰਨਾਂ ਦਫ਼ਤਰਾਂ ਦੀ ਵੀ ਅਚਾਨਕ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਗਰਮੀ ਦੇ ਮੱਦੇਨਜ਼ਰ ਤਬਦੀਲ ਕੀਤੇ ਦਫ਼ਤਰੀ ਸਮੇਂ ਨੂੰ ਇੰਨ-ਬਿੰਨ ਲਾਗੂ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਹੱਕ ’ਚ ਆਏ ਜਥੇਦਾਰ ਅਕਾਲ ਤਖ਼ਤ ਸਾਹਿਬ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News