ਬਾਰਡਰ ਦੀ ਜ਼ੀਰੋ ਲਾਈਨ ਦੇ ਸਥਿਤ ਪਿੰਡਾਂ ਦੇ ਲੋਕਾਂ ਦੀਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਸੁਣੀਆਂ ਮੁਸ਼ਕਿਲਾਂ
Saturday, Feb 03, 2024 - 01:27 PM (IST)
ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਰਹੱਦੀ ਖ਼ੇਤਰ ਦੀ ਜ਼ੀਰੋ ਲਾਈਨ 'ਤੇ ਸਥਿਤ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਹ ਸਭ ਤੋਂ ਪਹਿਲਾਂ ਸਰਹੱਦੀ ਪਿੰਡ ਬਸਾਊ ਬੜਵਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਪੁੱਜੇ। ਇਸ ਮੌਕੇ ਉਨ੍ਹਾਂ ਗ੍ਰਾਮ ਪੰਚਾਇਤ ਬਸਾਊ ਬੜਵਾ ਨਾਲ ਮੁਲਾਕਾਤ ਕੀਤੀ ਅਤੇ ਉਥੋਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਵੀ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅਜਨਾਲਾ ਵਾਸੀਆਂ ਨੂੰ ਵੱਡਾ ਤੋਹਫ਼ਾ, 35 ਕਰੋੜ ਦੀ ਲਾਗਤ ਨਾਲ ਬਣੇਗਾ 220 ਕੇ. ਵੀ. ਗਰਿਡ
ਇਸ ਤੋਂ ਬਾਅਦ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵੱਲੋਂ ਸਰਹੱਦੀ ਪਿੰਡ ਮੁੱਠੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਦੀ ਵੱਲੋਂ ਪਿੰਡ ਮੁੱਠੀ ਦੇ ਲੋਕਾਂ ਤੋਂ ਪਿੰਡ ਦੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਲਈ ਗਈ ਅਤੇ ਮੌਕੇ 'ਤੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾ ਕੇ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੇ ਆਦੇਸ਼ ਦਿੱਤੇ ਗਏ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਹੁਕਮ, ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ
ਇਸ ਮੌਕੇ ਪਿੰਡ ਦੇ ਲੋਕਾਂ ਨੇ ਕੈਬਨਿਟ ਮੰਤਰੀ ਨੂੰ ਗਲੀਆਂ-ਨਾਲੀਆਂ ਦੀ ਸਮੱਸਿਆ ਸਬੰਧੀ ਸ਼ਿਕਾਇਤ ਕੀਤੀ ਗਈ ਅਤੇ ਹੋਰ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਸਮੱਸਿਆਵਾਂ ਦੀ ਜਾਣਕਾਰੀ ਲੈਣ ਉਪਰੰਤ ਕੈਬਨਿਟ ਮੰਤਰੀ ਵੱਲੋਂ ਪੰਚਾਇਤ ਅਫ਼ਸਰ ਨੂੰ ਮੌਕੇ 'ਤੇ ਬੁਲਾ ਕੇ ਪਿੰਡ ਨੂੰ 4 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਵੱਡੀ ਗਿਣਤੀ ਵਿਚ 'ਆਪ' ਆਗੂ ਤੇ ਪ੍ਰਸ਼ਾਸਨ ਅਧਿਕਾਰੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8