ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਸਰਹੱਦੀ ਖੇਤਰ ਬਮਿਆਲ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
Friday, Aug 23, 2024 - 03:56 PM (IST)
ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਰਹੱਦੀ ਖੇਤਰ ਬਲਾਕ ਬਮਿਆਲ ਅੰਦਰ ਇੱਕ ਨਿੱਜੀ ਪੈਲੇਸ 'ਚ ਇਲਾਕੇ ਦੇ ਲੋਕਾਂ ਦੇ ਭਾਰੀ ਇਕੱਠ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਵੱਲੋਂ ਕੁਝ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ।
ਇਹ ਵੀ ਪੜ੍ਹੋ- ਐਕਸ਼ਨ 'ਚ ਪੰਜਾਬ ਪੁਲਸ, ਕਰ 'ਤਾ ਐਨਕਾਊਂਟਰ
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਸਰਹੱਦੀ ਕਸਬਾ ਬਮਿਆਲ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਕੇ 'ਤੇ ਹਾਜ਼ਰ ਸਨ ਅਤੇ ਕੁਝ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰੇਕ ਇਲਾਕੇ ਅੰਦਰ ਲੋਕਾਂ ਨੂੰ ਜੋ ਛੋਟੀਆਂ ਮੋਟੀਆਂ ਮੁਸ਼ਕਿਲਾਂ ਆ ਰਹੀਆਂ ਹਨ, ਉਨ੍ਹਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਇਸ ਕੈਂਪ ਦਾ ਆਯੋਜਿਤ ਕੀਤਾ ਗਿਆ ।
ਇਹ ਵੀ ਪੜ੍ਹੋ- ਸਪਾ ਸੈਂਟਰ ’ਚ ਜਿਸਮ ਫਿਰੋਸ਼ੀ ਦਾ ਧੰਦਾ ਬੇਪਰਦ
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਵੱਲੋਂ ਆਪਣੇ ਪਿੰਡਾਂ ਦੇ ਵਿਕਾਸ ਕੰਮਾਂ ਸਮੇਤ ਸ਼ੁੱਧ ਪਾਣੀ ਤੇ ਹੋਰ ਕਈ ਮੁਸ਼ਕਿਲਾਂ ਸਬੰਧੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ । ਉਹਨਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਹਰੇਕ ਜਾਇਜ਼ਾ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਰ ਸਨ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8