ਕੈਬਨਿਟ ਮੰਤਰੀ ਕਟਾਰੂਚੱਕ ਨੇ ਪਠਾਨਕੋਟ ਜ਼ਿਲ੍ਹੇ ''ਚ ਸੜਕ ਦੇ ਨਿਰਮਾਣ ਕਾਰਜ ਨੂੰ ਕਰਵਾਇਆ ਸ਼ੁਰੂ
Sunday, Oct 29, 2023 - 02:57 PM (IST)
ਪਠਾਨਕੋਟ (ਅਦਿਤਿਆ) : ਅੱਜ ਸਰਨਾ ਵਿਖੇ ਬਣਾਈ ਪਾਰਕ ਤੋਂ ਐੱਸ.ਕੇ.ਆਰ. ਹਸਪਤਾਲ-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ-ਸੁਜਾਨਪੁਰ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕਰਵਾਇਆ ਗਿਆ। ਇਸ ਮੌਕੇ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਸੜਕ ਦੇ ਨਿਰਮਾਣ ਕਾਰਜ ਦਾ ਸ਼ੁਭ-ਆਰੰਭ ਕਰਵਾਇਆ।
ਇਸ ਮੌਕੇ ਧਰਮਵੀਰ ਸਿੰਘ ਵਣ ਮੰਡਲ ਅਫਸਰ ਪਠਾਨਕੋਟ, ਨਰੇਸ਼ ਕੁਮਾਰ ਸੈਣੀ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਸੋਹਣ ਲਾਲ ਸਾਬਕਾ ਕੌਂਸਲਰ, ਸੁਖਵਿੰਦਰ ਸਿੰਘ ਐਕਸੀਅਨ ਮੰਡੀ ਬੋਰਡ, ਰਾਕੇਸ਼ ਕੁਮਾਰ ਐੱਸ.ਡੀ.ਓ.,ਰਾਮ ਲੁਭਾਇਆ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ, ਅਜੀਤ ਸੈਣੀ, ਵਰਿੰਦਰ ਜੀਤ ਸਿੰਘ ਰੇਂਜ ਅਫਸਰ, ਸੰਦੀਪ ਕੁਮਾਰ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜ਼ਰ ਸਨ।
ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਭਗਵਾਨ ਮਹਾਰਿਸ਼ੀ ਬਾਲਮੀਕਿ ਜੀ ਦੇ ਪ੍ਰਕਾਸ਼ ਪਰਵ ਦੀਆਂ ਵਧਾਈਆਂ ਦਿੱਤੀਆ। ਉਨ੍ਹਾਂ ਕਿਹਾ ਕਿ ਇਸ ਰੋਡ ਦੇ ਨਿਰਮਾਣ ਨਾਲ ਹਜਾਰਾਂ ਰਾਹਗੀਰਾਂ ਨੂੰ ਅਤੇ ਕਈ ਪਿੰਡਾਂ ਦੇ ਲੋਕਾਂ ਨੂੰ ਸੁਵਿਧਾ ਮਿਲੇਗੀ।
ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਦੇਹ ਵਪਾਰ ਦਾ ਅੱਡਾ ਬੇਨਕਾਬ, ਪੁਲਸ ਨੇ ਗ੍ਰਿਫ਼ਤਾਰ ਕੀਤੇ ਕੁੜੀਆਂ ਤੇ ਮੁੰਡੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8