ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਰਿਵਾਰ ਸਮੇਤ ਪਾਈ ਵੋਟ

Sunday, Dec 14, 2025 - 10:46 AM (IST)

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਰਿਵਾਰ ਸਮੇਤ ਪਾਈ ਵੋਟ

ਭੋਆ/ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ)- ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵੀ ਆਪਣੇ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਕਟਾਰੂਚੱਕ ਵਿਖੇ ਆਪਣੀ ਵੋਟ ਦਾ ਮਤਦਾਨ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਤੁਰੰਤ ਛੁੱਟੀ ਦੇ ਹੁਕਮ, ਪੁਲਸ ਅਲਰਟ

ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ ਕਿਉਂਕਿ ਸਾਨੂੰ ਇਹ ਸੰਵਿਧਾਨਿਕ ਹੱਕ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਭੋਆ ਹਲਕੇ ਦੀ ਗੱਲ ਕੀਤੀ ਜਾਵੇ ਤਾਂ ਭੋਆ ਹਲਕੇ ਅੰਦਰ ਬੜੀ ਅਮਨ ਸ਼ਾਂਤੀ ਨਾਲ ਲੋਕ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ

PunjabKesari


author

Shivani Bassan

Content Editor

Related News