ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਾਰਾਗੜ੍ਹ ਮੰਡੀ ਦਾ ਲਿਆ ਜਾਇਜ਼ਾ

Sunday, Apr 20, 2025 - 01:24 PM (IST)

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਾਰਾਗੜ੍ਹ ਮੰਡੀ ਦਾ ਲਿਆ ਜਾਇਜ਼ਾ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਪੰਜਾਬ ਅੰਦਰ ਕਣਕ ਦੀ ਵਾਢੀ ਦਾ ਕੰਮ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ ਉੱਥੇ ਹੀ ਮੰਡੀਆਂ ਵਿੱਚ ਵੀ ਵੇਖਿਆ ਜਾਵੇ ਤਾਂ ਕਣਕ ਦੀ ਫਸਲ ਕਿਸਾਨਾਂ ਵੱਲੋਂ ਪੂਰੇ ਜ਼ੋਰਾਂ 'ਤੇ ਲਿਜਾਈ ਜਾ ਰਹੀ ਹੈ। ਇਸ ਤਹਿਤ ਅੱਜ ਵਿਧਾਨ ਸਭਾ ਹਲਕਾ ਭੋਆ ਤਹਿਤ ਆਉਂਦੇ ਕਸਬਾ ਤਾਰਾਗੜ ਵਿਖੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਮੌਕੇ 'ਤੇ ਹੀ ਲਿਫਟਿੰਗ ਦਾ ਕੰਮ ਸ਼ੁਰੂ ਕਰਾਇਆ ਗਿਆ ।

ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਹਨ੍ਹੇਰੀ ਝੱਖੜ, ਮੌਸਮ ਵਿਭਾਗ ਨੇ ਕੀਤਾ Alert

PunjabKesari

ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ  ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਅੰਦਰ ਹੁਣ ਤੱਕ ਸਰਕਾਰ ਨੇ 2500 ਕਰੋੜ ਦੇ ਕਰੀਬ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਫਸਲ ਦੀ ਰਕਮ ਪਾ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਕਿਸਾਨਾਂ ਦੇ ਖਾਤੇ ਵਿੱਚ ਫਸਲ ਦੀ ਪੇਮੈਂਟ ਇਸੇ ਤਰ੍ਹਾਂ ਹੀ ਆਉਂਦੀ ਰਹੇਗੀ। ਉਹਨਾਂ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਵੰਦ ਹੈ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਵੀ ਮੰਡੀਆਂ ਵਿੱਚ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ ।    

ਇਹ ਵੀ ਪੜ੍ਹੋ- Baisakhi Bumper 2025: ਕੀ ਤੁਸੀਂ ਤਾਂ ਨਹੀਂ 6 ਕਰੋੜ ਦੇ ਮਾਲਕ, ਦੇਖ ਲਓ ਲੱਕੀ ਨੰਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News