6 ਕਰੋੜ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸਿਹੋੜਾ ਤੋਂ ਤਾਰਾਗੜ੍ਹ ਰੋਡ ਦਾ ਕੈਬਨਿਟ ਮੰਤਰੀ ਨੇ ਰੱਖਿਆ ਨੀਂਹ ਪੱਥਰ
Sunday, Jan 11, 2026 - 05:22 PM (IST)
ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)- ਕਈ ਸਰਕਾਰਾਂ ਆਈਆਂ ਤੇ ਗਈਆਂ, ਪਰ ਕੁਝ ਅਜਿਹੇ ਰੋਡ ਰਹੇ ਜਿਨ੍ਹਾਂ ਦੀ ਮੌਕੇ ਦੀਆਂ ਸਰਕਾਰਾਂ ਨੇ ਕਦੇ ਸਾਰ ਨਹੀਂ ਲਈ। ਨਤੀਜੇ ਵਜੋਂ ਲੋਕਾਂ ਨੂੰ ਲੰਮੇ ਸਮੇਂ ਤੱਕ ਖਸਤਾ ਹਾਲਤ ਮਾਰਗਾਂ ਦਾ ਖਮਿਆਜ਼ਾ ਭੁਗਤਣਾ ਪਿਆ। ਅੱਜ ਇੱਕ ਅਜਿਹੇ ਹੀ ਮਹੱਤਵਪੂਰਨ ਰੋਡ ਸਿਹੋੜਾ ਤੋਂ ਤਾਰਾਗੜ੍ਹ ਤੱਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਜਲਦ ਹੀ ਤਿਆਰ ਕਰਕੇ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਿਹੋੜਾ ਵਿਖੇ ਰੋਡ ਦਾ ਨੀਂਹ ਪੱਥਰ ਰੱਖਣ ਮਗਰੋਂ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਇਸ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਿਹੋੜਾ ਤੋਂ ਤਾਰਾਗੜ੍ਹ ਤੱਕ ਬਣਨ ਵਾਲੇ ਇਸ ਰੋਡ ਦੀ ਲੰਬਾਈ ਕਰੀਬ 6.5 ਕਿਲੋਮੀਟਰ ਹੈ ਅਤੇ ਇਸ ਦੇ ਨਿਰਮਾਣ ’ਤੇ ਲਗਭਗ 6.22 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਰੋਡ ਵਿਧਾਨ ਸਭਾ ਹਲਕਾ ਭੋਆ ਲਈ ਬਹੁਤ ਹੀ ਅਹਿਮ ਹੈ, ਕਿਉਂਕਿ ਇਹ ਦਰਜਨਾਂ ਪਿੰਡਾਂ ਨੂੰ ਤਾਰਾਗੜ੍ਹ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਕਿ ਖੇਤਰ ਦੇ ਲੋਕਾਂ ਮੁਤਾਬਕ ਇਸ ਰੋਡ ਦੇ ਬਣਨ ਦੀ ਉਮੀਦ ਉਹ ਕਾਫ਼ੀ ਸਮਾਂ ਪਹਿਲਾਂ ਹੀ ਛੱਡ ਚੁੱਕੇ ਸਨ। ਖਸਤਾ ਹਾਲਤ ਕਾਰਨ ਲੋਕਾਂ, ਖਾਸ ਕਰਕੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਇਹ ਵੀ ਪੜ੍ਹੋ- ਠੰਡ ਨੇ ਤੋੜੇ ਰਿਕਾਰਡ: ਕੱਲ੍ਹ ਦਾ ਦਿਨ ਰਿਹਾ ਸਭ ਤੋਂ ਠੰਡਾ, ਅਗਲੇ 48 ਘੰਟਿਆਂ ਲਈ ‘ਰੈੱਡ ਅਲਰਟ’
ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਭੋਆ ਵਿੱਚ ਰੋਡਾਂ ਦੇ ਨਿਰਮਾਣ ਲਈ ਦਿਲ ਖੋਲ੍ਹ ਕੇ ਫੰਡ ਜਾਰੀ ਕੀਤੇ ਹਨ। ਇਸ ਕਾਰਨ ਹਰ ਰੋਜ਼ ਕਿਸੇ ਨਾ ਕਿਸੇ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਹੋ ਰਿਹਾ ਹੈ, ਕਈ ਰੋਡ ਬਣ ਰਹੇ ਹਨ ਅਤੇ ਕਈ ਜਲਦ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਿਹੋੜਾ ਤੋਂ ਤਾਰਾਗੜ੍ਹ ਮਾਰਗ ਦੀ ਸਿਰਫ਼ ਮੁਰੰਮਤ ਹੀ ਨਹੀਂ, ਸਗੋਂ ਇਸ ਦੀ ਚੌੜਾਈ ਵੀ ਵਧਾ ਕੇ 18 ਫੁੱਟ ਕੀਤੀ ਜਾ ਰਹੀ ਹੈ। ਪਹਿਲਾਂ ਇਸ ਰਸਤੇ ਤੋਂ ਗੰਨੇ ਨਾਲ ਭਰੀਆਂ ਟਰਾਲੀਆਂ ਲੰਘਣ ਵੇਲੇ ਕਿਸਾਨਾਂ ਨੂੰ ਕਾਫ਼ੀ ਦਿੱਕਤਾਂ ਆਉਂਦੀਆਂ ਸਨ, ਪਰ ਹੁਣ ਰੋਡ ਚੌੜਾ ਹੋਣ ਨਾਲ ਇਹ ਸਮੱਸਿਆ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਲਈ ਅਜਿਹੇ ਵਿਕਾਸਕਾਰੀ ਉਪਰਾਲੇ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਇਹ ਉਪਰਾਲੇ ਲਗਾਤਾਰ ਜਾਰੀ ਰਹਿਣਗੇ।
ਇਹ ਵੀ ਪੜ੍ਹੋ- ਤਰਨਤਾਰਨ 'ਚ ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਪਿੰਡ 'ਚ ਪਸਰਿਆ ਸੋਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
