31 ਦਸੰਬਰ ਤਕ ਬਦਲੀ ਜਾਵੇਗੀ ਅੰਮ੍ਰਿਤਸਰ ਦੀ ਰੂਪਰੇਖਾ, ਕੈਬਨਿਟ ਮੰਤਰੀ ਨੇ ਸਾਂਝੀ ਕੀਤੀ ਜਾਣਕਾਰੀ

11/30/2022 8:46:02 PM

ਅੰਮ੍ਰਿਤਸਰ (ਸਰਬਜੀਤ) : ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਕਿਹਾ ਕਿ 31 ਦਸੰਬਰ ਤਕ ਅੰਮ੍ਰਿਤਸਰ ਸ਼ਹਿਰ ਦੇ ਚੋਰਾਹਿਆਂ ਵਿਚ  ਨਵੀਆਂ ਲਾਈਟਾਂ ਅਤੇ ਚੌਂਕਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾ ਰਹੇ ਹਨ। ਸ਼ਹਿਰ ਦੇ ਵਿਕਾਸ ਨੂੰ ਲੈ ਕੇ ਕਿਹਾ ਕਿ ਬਹੁਤ ਜਲਦ ਹੀ ਟ੍ਰੈਫਿਕ ਸਮੱਸਿਆ ਦਾ ਹੱਲ ਕੱਢਣ ਲਈ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਸੜਕਾਂ ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ, ਜਾਣੋ ਕੀ ਹੈ ਪੂਰਾ ਮਾਮਲਾ

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੈਰੀਟੇਜ ਸਟਰੀਟ, ਹਾਲ ਬਜਾਰ, ਬਸ ਸਟੈਂਡ ਤੋਂ ਇਲਾਵਾ ਸ਼ਹਿਰ ਦੇ ਹੋਰ ਵੀ ਕਈ ਇਲਾਕੇ ਹਨ ਜਿਹੜੇ ਨਜਾਇਜ਼ ਕਬਜਿਆਂ ਨਾਲ ਭਰੇ ਪਏ ਹਨ ਜਿਨ੍ਹਾਂ ਨੂੰ ਜਲਦ ਹੀ ਸੋਣਾ ਰੂਪ ਦਿੱਤਾ ਜਾਵੇਗਾ। ਇਸ ਮੁਸ਼ਕਲ ਕਰਕੇ ਲੋਕਾਂ ਨੂੰ ਆਉਣ ਜਾਣ ਵਿਚ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਆਏ ਦਿਨ ਸ਼ਹਿਰ ਵਿਚ ਵੱਡੇ-ਵੱਡੇ ਜਾਮ ਲੱਗੇ ਰਹਿੰਦੇ ਹਨ। ਡਾ. ਨਿੱਜਰ ਨੇ ਰਿਗੋ ਬ੍ਰਿਜ ਦੀ ਖ਼ਸਤਾ ਹਾਲਤ ਨੂੰ ਲੈ ਕੇ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਬਾਰੇ ਗੱਲਬਾਤ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਬੜੇ ਵਧੀਆ ਤਰੀਕੇ ਨਾਲ ਇਹ ਪੁੱਲ ਬਣਾਉਣ ਦਾ ਉਪਰਾਲਾ ਕੀਤਾ ਜਾ ਸਕਦਾ ਸੀ ਪਰ ਇਸ ਬਾਰੇ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਪੁੱਲ ਤੋਂ ਵੱਡੇ ਵਾਹਨਾਂ ਦੀ ਆਵਾਜਾਈ ਬੰਦ ਕੀਤੀ ਸੀ ਪਰ ਪਤਾ ਨਹੀਂ ਕਿਸਨੇ ਇਹ ਰਸਤਾ ਖੋਲ੍ਹ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਅਗਲੇ ਸਾਲ ਦੇ ਬਜਟ ਦੀਆਂ ਤਿਆਰੀਆਂ ਅਰੰਭੀਆਂ, ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

ਸ਼ਹਿਰ ਵਿਚ ਕਬੂਤਰਾਂ,ਅਵਾਰਾ ਜਾਨਵਰਾਂ, ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਬਾਰੇ ਗੱਲਬਾਤ ਕਰਦੇ ਹੋਏ ਡਾ. ਨਿੱਜਰ ਨੇ ਕਿਹਾ ਕਿ ਇਸ ਨੂੰ ਲੈ ਕੇ ਵੀ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਮੰਤਰੀ ਨੇ ਕਿਹਾ ਕਿ ਸ਼ਹਿਰ ਵਿਚ ਸਭ ਤੋਂ ਵੱਡੀ ਸਮੱਸਿਆ ਸੀਵਰੇਜ ਦੀ ਵੀ ਹੈ। ਇਸ ’ਤੇ ਇਕ ਪ੍ਰਾਜੈਕਟ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਆਵਾਰਾ ਪਸ਼ੂਆਂ ਤੇ ਜਾਨਵਰਾਂ ਦੇ ਲਈ ਅਸੀਂ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਵੱਧ ਰਹੇ ਜੁਰਮ ’ਤੇ ਕਾਬੂ ਪਾਉਣ ਲਈ ਪੰਜਾਬ ਪੁਲਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਜਿਸ ਉਹ ਪੂਰੀ ਤੈਨਾਤੀ ਨਾਲ ਕੰਮ ਕਰ ਰਹੇ ਹਨ। ਪੁਲਸ ਕਮਿਸ਼ਨਰੇਟ ਨਾਲ ਅਸੀਂ ਮੀਟਿੰਗ ਕਰ ਰਹੇ ਹਾਂ ਇਸ ਬਾਰੇ ਵੀ ਜਲਦੀ ਲੋਕਾਂ ਨੂੰ ਨਿਜਾਤ ਦਿਵਾਈ ਜਾਵੇਗੀ। ਰੇਤਾਂ ਮਾਈਨਿੰਗ ਨੂੰ ਲੈ ਕੇ ਡਾ .ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਸਾਰਾ ਕੰਮ ਕਾਨੂੰਨ ਦੇ ਹਿਸਾਬ ਨਾਲ ਕੀਤਾ ਜਾ ਰਿਹਾ ਹੈ ਕੋਰਟ ਨੇ ਰੇਤ ਕੱਢਣ ਤੇ ਰੋਕ ਲਗਾ ਦਿੱਤੀ ਹੈ। ਗੰਨ ਕਲਚਰ ਬਾਰੇ ਗੱਲਬਾਤ ਕਰਦੇ ਹੋਏ ਡਾ. ਨਿੱਜਰ ਨੇ ਕਿਹਾ ਕਿ ਕਈ ਲੋਕਾਂ ਵੱਲੋਂ ਸੌਂਕੀਆਂ ਤੌਰ ’ਤੇ ਪਿਸਤੌਲਾਂ ਅਤੇ ਹੋਰ ਹਥਿਆਰਾਂ ਨਾਲ ਆਪਣੀਆਂ ਫੋਟੋਆਂ ਫੇਸਬੁੱਕ ’ਤੇ ਪਾਈਆਂ ਜਾ ਰਹੀਆਂ ਸਨ, ਜਿਸ ਨਾਲ ਸਾਡੀ ਨਵੀਂ ਪੀੜੀ ਨੂੰ ਗਲਤ ਸੁਨੇਹਾ ਜਾਂਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸ਼ਹਿਰ ਦੀ ਖੁਸ਼ਹਾਲੀ ਲਈ ਆਪਣੀਆਂ ਫੋਟੋਆਂ ਫੇਸਬੁੱਕ ਤੋਂ ਹਟਾ ਲੈਣੀਆਂ ਚਾਹੀਦੀਆਂ ਹਨ। 

ਇਹ ਖ਼ਬਰ ਵੀ ਪੜ੍ਹੋ - ਅਹਿਮ ਖ਼ਬਰ : ਗੰਨ ਕਲਚਰ ਬਾਰੇ ਜਾਰੀ ਹੋਏ ਨਵੇਂ ਨਿਰਦੇਸ਼, ਗਾਇਕਾਂ 'ਤੇ ਕਾਰਵਾਈ ਬਾਰੇ ਵੀ ਕੀਤਾ ਗਿਆ ਸਪੱਸ਼ਟ

ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਪਾਣੀ, ਸੀਵਰੇਜ ਦੀ ਸਹੂਲਤ ਤੋਂ ਇਲਾਵਾ ਬੱਚਿਆਂ ਲਈ ਚੰਗੇ ਸਕੂਲ, ਕਾਲਜ ਵੀ ਬਣਾਉਣੇ ਹਨ ਅਤੇ ਇਹ ਸਾਰਾ ਪੈਸਾ ਬਜਟ ਵਿਚ ਰਹਿ ਕੇ ਹੀ ਹੋਣਾ ਹੈ ਇਸ ਲਈ ਸਾਨੂੰ ਸਭ ਨੂੰ ਮਿਲ ਕੇ ਇਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News