ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਪਣੇ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

03/21/2023 6:27:46 PM

ਪਠਾਨਕੋਟ (ਸ਼ਾਰਦਾ)- ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕਾਰਜ ਕਰਦੀ ਆ ਰਹੀ ਹੈ, ਲੋਕਾਂ ਦੀਆਂ ਬੁਨਿਆਦੀ ਲੋੜਾਂ ਵੱਲ ਵਿਸ਼ੇਸ਼ ਤੋਰ 'ਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕ ਸਰਕਾਰ ਦੀਆਂ ਜਨਭਲਾਈ ਸਕੀਮਾਂ ਤੋਂ ਲਾਭ ਊਠਾ ਸਕਣ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਪੰਜਾਬ ਕੈਬਨਿਟ ਮੰਤਰੀ ਨੇ ਅਪਣੇ ਪਿੰਡ ਕਟਾਰੂਚੱਕ ਵਿਖੇ ਸਥਿਤ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਸਮੇਂ ਕੀਤਾ। 

ਇਹ ਵੀ ਪੜ੍ਹੋ- ਤਰਨਤਾਰਨ ਜ਼ਿਲ੍ਹੇ 'ਚ ਧਾਰਾ 144 ਲਾਗੂ, ਜਾਰੀ ਹੋਏ ਸਖ਼ਤ ਆਦੇਸ਼

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਅੰਦਰ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਲੋਕਾਂ ਦੀਆਂ ਬੁਨਿਆਦੀ ਲੋੜਾਂ ਜਿਵੇਂ ਵਧੀਆ ਸਿਹਤ ਸੇਵਾਵਾਂ, ਉੱਚ ਕਵਾਲਿਟੀ ਦੀ ਸਿੱਖਿਆ ਪ੍ਰਣਾਲੀ, ਬਿਜਲੀ ਫ੍ਰੀ ਯੂਨਿਟ, ਪਿੰਡਾਂ ਅੰਦਰ ਸੋਲਰ ਲਾਈਟਾਂ ਲਗਾਉਂਣ ਅਤੇ ਪਿੰਡਾਂ ਦੀਆਂ ਹੋਰ ਜ਼ਰੂਰਤਾਂ ਨੂੰ ਧਿਆਨ 'ਚ ਰੱਖਦਿਆਂ ਪਿੰਡਾਂ ਦਾ ਆਧੂਨਿਕਰਨ ਕੀਤਾ ਜਾ ਰਿਹਾ ਹੈ। ਇਸ ਦੇ ਲਈ ਪਿੰਡਾਂ ਦੇ ਸਰਪੰਚਾਂ ਨੂੰ ਪਿੰਡਾਂ ਦੀ ਹਾਲਤ 'ਚ ਸੁਧਾਰ ਲਿਆਉਂਣ ਦੇ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਗ੍ਰਾਂਟਾਂ ਦੀ ਵੰਡ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਜੱਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਸਾਹਮਣੇ

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਪਣੇ ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਵੀ ਪਿੰਡਾਂ ਦਾ ਆਧੁਨਿਕਰਨ ਕਰਨ ਦੇ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਅਗਰ ਉਨ੍ਹਾਂ ਦੇ ਇਲਾਕੇ ਦੀ ਕੋਈ ਸਮੱਸਿਆ ਹੈ ਤਾਂ ਉਨ੍ਹਾਂ ਦੇ ਧਿਆਨ 'ਚ ਲਿਆਂਦੀ ਜਾਵੇ ਤਾਂ ਜੋ ਉਹ ਸਮੱਸਿਆ ਦਾ ਹੱਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਏ. ਐੱਸ. ਆਈ. ਅਜਾਇਬ ਸਿੰਘ ਨੇ ਤੋੜਿਆ ਦਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News