ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ

Thursday, Dec 08, 2022 - 04:07 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ)- ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਜਿਸ ਦੀ ਅੰਤਿਮ ਮਿਤੀ 'ਚ ਸਰਕਾਰ ਵੱਲੋਂ 31 ਦਸੰਬਰ ਤੱਕ ਦਾ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵੱਲੋਂ ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੌਲ, ਸਰਟੀਫ਼ਿਕੇਟ ਅਤੇ 51 ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਸਨਮਾਨਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਇਕ ਲੱਖ ਮਹੀਨਾ ਨੌਕਰੀ ਛੱਡ ਕਿਸਾਨ ਦੇ ਪੁੱਤ ਨੇ ਕੀਤੀ ਡਰੈਗਨ ਫਰੂਟ ਦੀ ਖੇਤੀ ਸ਼ੁਰੂ, ਹੋਰਾਂ ਲਈ ਬਣਿਆ ਮਿਸਾਲ

ਉਨ੍ਹਾਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨ੍ਹਾਂ ਇਸ ਪੁਰਸਕਾਰ ਲਈ ਅਪਲਾਈ ਕਰਨ ਵਾਲਾ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ-ਵੱਖ ਯੁਵਕ ਗਤੀਵਿਧੀਆਂ ਜਿਵੇਂ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐੱਨ.ਸੀ.ਸੀ., ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿੱਦਿਅਕ ਯੌਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ।

ਇਹ ਵੀ ਪੜ੍ਹੋ- ਗੰਨ ਕਲਚਰ ਨੂੰ ਉਤਸ਼ਾਹਿਤ ਕਰਦੀਆਂ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਵਾਲੀਆਂ ਪਤੰਗਾਂ ਦੁਕਾਨਾਂ 'ਤੇ ਲੱਗੀਆਂ

ਉਨ੍ਹਾਂ ਨੇ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ ਅਤੇ ਉਮੀਦਵਾਰ ਦੀ ਉਮਰ ਮਿਤੀ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ 'ਚ ਸ਼ਾਮਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ ਅਤੇ ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ 'ਚ ਸਹਾਈ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ 'ਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਅਧਾਰ ’ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੀ ਪ੍ਰਤੀ ਬੇਨਤੀ (ਦਸਤਾਵੇਜ਼) ਦੀ ਫ਼ਾਈਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੂਸਰੀ ਮੰਜਿਲ ਕਮਰਾ ਨੰ: 218  ਵਿਖੇ 31 ਦਸੰਬਰ 2022 ਤੱਕ ਭੇਜ ਸਕਦੇ ਹਨ।


 


Anuradha

Content Editor

Related News