ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਤਿੰਨ ਲੋਕਾਂ ਨੇ ਮਾਰੀ 27 ਲੱਖ 50 ਹਜ਼ਾਰ ਰੁਪਏ ਦੀ ਠੱਗੀ

05/18/2022 6:53:36 PM

ਤਰਨਤਾਰਨ (ਰਾਜੂ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 27 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਲੋਕਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਮੁਖਵਿੰਦਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਖਡੂਰ ਸਾਹਿਬ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਬਰਿੰਦਰਪਾਲ ਸਿੰਘ, ਮਨਦੀਪ ਕੌਰ ਅਤੇ ਲਵਪ੍ਰੀਤ ਸਿੰਘ ਨੇ ਹਮਸਲਾਹ ਹੋ ਕੇ ਉਸ ਨੂੰ ਆਪਣੇ ਝਾਂਸੇ ਵਿਚ ਫਸਾ ਲਿਆ। ਉਨ੍ਹਾਂ ਨੇ ਉਸ ਨੂੰ ਕੈਨੇਡਾ ਭੇਜਣ ਦੇ ਸਬਜ਼ਬਾਗ ਵਿਖਾ ਕੇ ਉਸ ਕੋਲੋਂ ਵੱਖ-ਵੱਖ ਤਾਰੀਖ਼ਾਂ ’ਤੇ ਕੁੱਲ 27 ਲੱਖ 50 ਹਜ਼ਾਰ ਰੁਪਏ ਵਸੂਲ ਕਰ ਲਏ। 

ਪੜ੍ਹੋ ਇਹ ਵੀ ਖ਼ਬਰ: ਦੀਨਾਨਗਰ ’ਚ 21 ਸਾਲਾ ਗੱਭਰੂ ਦੀ ਸ਼ੱਕੀ ਹਾਲਤ ’ਚ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਇਟਲੀ

ਉਸ ਨੇ ਦੱਸਿਆ ਕਿ ਪੈਸੇ ਲੈ ਕੇ ਉਕਤ ਲੋਕਾਂ ਨੇ ਉਸ ਨੂੰ ਕੈਨੇਡਾ ਨਹੀਂ ਭੇਜਿਆ ਅਤੇ ਹਰ ਵਾਰ ਟਾਲ-ਮਟੋਲ ਕਰਦੇ ਰਹੇ। ਜਦ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਉਕਤ ਵਿਅਕਤੀ ਪੈਸੇ ਦੇਣ ਤੋਂ ਮੁੱਕਰ ਗਏ। ਇਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ।  ਏ.ਐੱਸ.ਆਈ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉੱਚ ਅਧਿਕਾਰੀਆਂ ਦੇ ਆਦੇਸ਼ਾਂ ’ਤੇ ਬਰਿੰਦਰਪਾਲ ਸਿੰਘ ਪੁੱਤਰ ਬਲਬੀਰ ਸਿੰਘ, ਮਨਦੀਪ ਕੌਰ ਪਤਨੀ ਬਰਿੰਦਰਪਾਲ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀਆਨ ਫਤਿਆਬਾਦ ਖ਼ਿਲਾਫ਼ ਮੁਕੱਦਮਾ ਨੰਬਰ 169 ਧਾਰਾ 420/120ਬੀ-ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


rajwinder kaur

Content Editor

Related News