ਅੰਮ੍ਰਿਤਸਰ ‘ਚ ਮੋਹਲੇਧਾਰ ਮੀਂਹ ਨਾਲ ਨਹਿਰ ਓਵਰਫਲੋ, ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ‘ਤੇ ਕੰਮ ਸ਼ੁਰੂ

Thursday, Aug 14, 2025 - 02:50 PM (IST)

ਅੰਮ੍ਰਿਤਸਰ ‘ਚ ਮੋਹਲੇਧਾਰ ਮੀਂਹ ਨਾਲ ਨਹਿਰ ਓਵਰਫਲੋ, ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ‘ਤੇ ਕੰਮ ਸ਼ੁਰੂ

ਅੰਮ੍ਰਿਤਸਰ (ਨੀਰਜ): ਬੀਤੀ ਰਾਤ ਤੋਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਲੱਗਦੇ ਇਲਾਕੇ ਵਿੱਚ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਰਈਆ ਨੇੜੇ ਸਭਰਾਵਾਂ ਬਰਾਂਚ ਨਹਿਰ ਦਾ ਪਾਣੀ ਉਛਲ ਕੇ ਸੜਕ ਨੂੰ ਪਾਰ ਕਰਕੇ ਖੇਤਾਂ ਵਿੱਚ ਪਹੁੰਚ ਗਿਆ । ਅੱਜ ਸਵੇਰੇ ਜਿਉਂ ਹੀ ਇਸ ਦੀ ਸੂਚਨਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪ੍ਰਾਪਤ ਹੋਈ ਤਾਂ ਇਸ ਨਹਿਰ ਨੂੰ ਹੋਰ ਟੁੱਟਣ ਤੋਂ ਬਚਾਉਣ ਦੇ ਪ੍ਰਬੰਧ ਸ਼ੁਰੂ ਕਰ ਦਿੱਤੇ ਗਏ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਖ਼ੁਦ ਮੌਕੇ 'ਤੇ ਪਹੁੰਚ ਕੇ ਇਨ੍ਹਾਂ ਪ੍ਰਬੰਧਾਂ ਦੀ ਅਗਵਾਈ ਕੀਤੀ ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਖਾ ਰਹੇ 5 ਦੋਸਤਾਂ ’ਤੇ ਅੰਨ੍ਹੇਵਾਹ ਫਾਇਰਿੰਗ, ਹੋਈ ਮੌਤ

ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਬਰਸਾਤ ਹੋਣ ਕਾਰਨ ਇੱਕ ਤਾਂ ਨਹਿਰ ਵਿੱਚ ਪਾਣੀ ਵੱਧ ਗਿਆ ਅਤੇ ਦੂਸਰਾ ਕਿਸਾਨਾਂ ਨੇ ਖੇਤਾਂ ਦੀ ਸਿੰਚਾਈ ਲਈ ਪਾਣੀ ਦੀ ਲੋੜ ਨਾ ਸਮਝਦੇ ਹੋਏ ਮੋਘੇ ਬੰਦ ਕਰ ਦਿੱਤੇ, ਜਿਸ ਕਾਰਨ ਨਹਿਰ ਦਾ ਪਾਣੀ ਉਛਲ ਕੇ ਰਈਆ ਤੋਂ ਨਾਥ ਦੀ ਖੂਹੀ ਨੂੰ ਜਾਂਦੀ ਸੜਕ ਪਾਰ ਕਰਕੇ ਖੇਤਾਂ ਵਿੱਚ ਪਹੁੰਚ ਗਿਆ । ਉਨ੍ਹਾਂ ਦੱਸਿਆ ਕਿ ਅਸੀਂ ਇਸ ਨਹਿਰ ਵਿਚ ਪਾਣੀ ਦੀ ਸਪਲਾਈ ਪਿੱਛੋਂ ਬੰਦ ਕਰਵਾ ਦਿੱਤੀ ਹੈ, ਜਿਸ ਕਾਰਨ ਕੁਝ ਹੀ ਘੰਟਿਆਂ ਵਿੱਚ ਇਹ ਪਾਣੀ ਆਮ ਵਾਂਗ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਾਣੀ ਸੜਕ ਦੇ ਨਾਲ ਲੱਗਦੇ ਖੇਤਾਂ ਵਿੱਚ ਪਹੁੰਚਿਆ ਹੈ ਪਰ ਪਿੱਛੋਂ ਪਾਣੀ ਬੰਦ ਕਰ ਦਿੱਤੇ ਜਾਣ ਕਾਰਨ ਇਸ ਦਾ ਲੋਕਾਂ ਦੇ ਘਰਾਂ ਤੱਕ ਪਹੁੰਚਣ ਦਾ ਕੋਈ ਖ਼ਤਰਾ ਨਹੀਂ ਰਿਹਾ। ਉਹਨਾਂ ਨੇ ਦੱਸਿਆ ਕਿ ਇਸ ਓਵਰ ਫਲੋਅ ਨੂੰ ਬੰਦ ਕਰਨ ਦਾ ਕੰਮ ਜੰਗੀ ਪੱਧਰ ਉੱਤੇ ਕੀਤਾ ਜਾ ਰਿਹਾ ਹੈ ਅਤੇ ਛੇਤੀ ਹੀ ਪਾਣੀ ਉੱਤੇ ਕਾਬੂ ਪਾ ਲਿਆ ਜਾਵੇਗਾ।

ਇਹ ਵੀ ਪੜ੍ਹੋ- ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ 'ਤੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

ਪੱਤਰਕਾਰਾਂ ਵੱਲੋਂ ਇਸ ਮੌਕੇ ਕਿਸੇ ਵਿਭਾਗ ਦੀ ਅਣਗਹਿਲੀ ਬਾਰੇ ਪੁੱਛੇ ਜਾਣ ਉੱਤੇ ਉਨ੍ਹਾਂ ਨੇ ਕਿਹਾ ਕਿ ਪਹਿਲੀ ਨਜ਼ਰ ਵਿੱਚ ਇਹ ਤੇਜ਼ ਬਰਸਾਤ ਕਾਰਨ ਹੋਇਆ ਓਵਰਫਲੋ ਮਹਿਸੂਸ ਹੁੰਦਾ ਹੈ, ਪਰ ਫਿਰ ਵੀ ਜੇਕਰ ਜਾਂਚ ਦੌਰਾਨ ਕਿਸੇ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਉੱਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬੀਓ ਘਬਰਾਉਣ ਦੀ ਲੋੜ ਨਹੀਂ, ਬਿਆਸ ਤੇ ਰਾਵੀ ਦਰਿਆ ਪੂਰੀ ਤਰ੍ਹਾਂ ਸੁਰੱਖਿਅਤ

ਉਨ੍ਹਾਂ ਨੇ ਦੱਸਿਆ ਕਿ ਅਸੀਂ ਹਾਲਾਤਾਂ 'ਤੇ ਬਰਾਬਰ ਨਜ਼ਰ ਰੱਖ ਰਹੇ ਹਾਂ ਅਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਂਦੀਆਂ ਡਰੇਨਾਂ ਦੇ ਪਾਣੀ ਦਾ ਵਹਾਅ ਬਣਾਈ ਰੱਖਣ ਲਈ ਅਜਿਹੇ ਸਥਾਨ ਜਿੱਥੇ ਬੂਟੀ ਰੁਕਣ ਕਾਰਨ ਡਾਫ ਲੱਗਦੀ ਹੈ, ਵਿਖੇ ਜੇਸੀਬੀ ਅਤੇ ਪੋਰਕ ਲੇਨ ਮਸ਼ੀਨਾਂ ਲਗਾਈਆਂ ਹਨ ਤਾਂ ਜੋ ਬੂਟੀ ਰੁਕਣ ਕਾਰਨ ਪਾਣੀ ਨੂੰ ਡਾਫ ਨਾ ਲੱਗੇ ਅਤੇ ਪਾਣੀ ਦਾ ਵਹਾਅ ਨਿਰੰਤਰ ਚੱਲਦਾ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News