ਅੱਜ ਚੋਣ ਲੜ ਚੁਕੇ ਉਮੀਦਵਾਰ ਜਮ੍ਹਾ ਕਰਵਾਉਣਗੇ ਆਪਣੇ ਚੋਣ ਖਰਚਾ ਰਜਿਸਟਰ

06/30/2024 11:45:34 AM

ਗੁਰਦਾਸਪੁਰ (ਹਰਮਨ, ਵਿਨੋਦ)-ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਚੋਣ ਲੜ ਚੁੱਕੇ ਸਾਰੇ ਉਮੀਦਵਾਰ 30 ਜੂਨ ਨੂੰ ਯਾਨੀ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਚੋਣ ਖਰਚਾ ਨਿਗਰਾਨ ਹਰਸ਼ਦ ਵੇਂਗੂਲੇਰਕਰ ਦੀ ਹਾਜ਼ਰੀ ’ਚ ਆਪਣੇ ਚੋਣ ਖ਼ਰਚਾ ਰਜਿਸਟਰ ਜਮ੍ਹਾ ਕਰਵਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਲਈ ਨਿਯੁਕਤ ਕੀਤੇ ਚੋਣ ਖ਼ਰਚਾ ਆਬਜ਼ਰਵਰ ਹਰਸ਼ਦ ਵੇਂਗੂਲੇਰਕਰ ਗੁਰਦਾਸਪੁਰ ਪਹੁੰਚ ਗਏ ਹਨ ਅਤੇ ਮਿਤੀ 30 ਜੂਨ ਨੂੰ ਸਵੇਰੇ  ਸਥਾਨਕ ਪੰਚਾਇਤ ਭਵਨ ਵਿਖੇ ਚੋਣ ਲੜ ਚੁੱਕੇ ਸਾਰੇ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਨੂੰ ਜਮ੍ਹਾ ਕੀਤਾ ਜਾਵੇਗਾ। ਇਸ ਮੌਕੇ ਸਮੂਹ ਸਹਾਇਕ ਖ਼ਰਚਾ ਅਬਜ਼ਰਵਰ ਵੀ ਹਾਜ਼ਰ ਹੋਣਗੇ।

 ਇਹ ਵੀ ਪੜ੍ਹੋ-SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ

ਉਨ੍ਹਾਂ ਕਿਹਾ ਕਿ ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਹਰ ਉਮੀਦਵਾਰ ਵੱਲੋਂ ਆਪਣਾ ਚੋਣ ਖ਼ਰਚਾ ਰਜਿਸਟਰ ਚੋਣ ਦਫ਼ਤਰ ’ਚ ਜਮ੍ਹਾ ਕਰਵਾਉਣਾ ਲਾਜ਼ਮੀ ਹੈ ਅਤੇ ਅਜਿਹਾ ਨਾ ਕਰਨ ਵਾਲੇ ਉਮੀਦਵਾਰ ਉੱਪਰ ਚੋਣ ਕਮਿਸ਼ਨ ਤਿੰਨ ਸਾਲ ਲਈ ਚੋਣ ਲੜਨ ’ਤੇ ਰੋਕ ਲਗਾ ਸਕਦਾ ਹੈ।

 ਇਹ ਵੀ ਪੜ੍ਹੋ- ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ

ਉਨ੍ਹਾਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜ ਚੁੱਕੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਿਤੀ 30 ਜੂਨ 2024 ਨੂੰ ਸਵੇਰੇ 11:00 ਵਜੇ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਪਹੁੰਚਣ ਅਤੇ ਆਪਣੇ ਚੋਣ ਖਰਚਾ ਰਜਿਸਟਰ ਜ਼ਿਲਾ ਚੋਣ ਦਫ਼ਤਰ ਨੂੰ ਜਮ੍ਹਾ ਕਰਵਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News