ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀ ਸਰਕਾਰ : ਜੱਜ ਕੋਟ

Friday, Apr 27, 2018 - 11:05 AM (IST)

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀ ਸਰਕਾਰ : ਜੱਜ ਕੋਟ

ਝਬਾਲ (ਨਰਿੰਦਰ) : ਪੰਜਾਬ ਦੀ ਕੈਪਟਨ ਸਰਕਾਰ ਕਿਸਾਨ ਤੇ ਮਜ਼ਦੂਰ ਪੱਖੀ ਸਰਕਾਰ ਸਿੱਧ ਹੋਈ ਹੈ, ਜਿਸ ਕਾਰਨ ਅੱਜ ਪੰਜਾਬ 'ਚ ਮਜ਼ਦੂਰ ਤੇ ਕਿਸਾਨ ਪੂਰੀ ਤਰਾਂ ਸੰਤੁਸ਼ਟ ਹਨ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਸਪੋਰਟਸ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸੁਖਰਾਜ ਸਿੰਘ ਕਾਲਾ ਗੰਡੀਵਿੰਡ ਅਤੇ ਸੀਨੀਅਰ ਕਾਂਗਰਸੀ ਆਗੂ ਜੱਜ ਕੋਟ ਮੁੰਹਮਦ ਖਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਦੋਵਾਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਨੇ ਜੋ ਪੰਜਾਬ ਕੈਬਨਿਟ 'ਚ ਮਾਝੇ ਨੂੰ ਵਿਸ਼ੇਸ਼ ਥਾਂ ਦਿੱਤੀ ਹੈ, ਉਸ ਲਈ ਕੈਪਟਨ ਅਮਰਿੰਦਰ ਸਿੰਘ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਤਰਨਤਾਰਨ ਹਲਕੇ ਦੇ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਵੀ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਦਿਆਂ ਹਲਕੇ ਨੂੰ ਵਿਕਾਸ ਪੱਖੋਂ ਮਜ਼ਬੂਤ ਕਰ ਰਹੇ ਹਨ।


Related News