ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਲੱਗੇ ਸਫ਼ੈਦੇ ''ਚ ਜਾ ਟਕਰਾਈ, ਕਾਰ ਸਵਾਰਾਂ ਦੇ ਲੱਗੀਆਂ ਗੰਭੀਰ ਸੱਟਾਂ

07/03/2024 9:42:12 PM

ਬਹਿਰਾਮਪੁਰ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਗੁਰਦਾਸਪੁਰ ਤੋਂ ਬਹਿਰਾਮਪੁਰ ਰੋਡ ਦੇ ਉੱਪਰ ਪਿੰਡ ਡਾਲਾ ਦੇ ਨਜ਼ਦੀਕ ਗੁਰਦਾਸਪੁਰ ਦੀ ਸਾਈਡ ਤੋਂ ਆ ਰਹੀ ਸਵਿਫਟ ਕਾਰ ਦੇ ਸੜਕ ਕਿਨਾਰੇ ਲੱਗੇ ਸਫੈਦੇ ਵਿੱਚ ਜਾ ਵੱਜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਹਾਦਸੇ 'ਚ ਕਾਰ 'ਚ ਮੌਜੂਦ ਲੋਕਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਿਕ ਇੱਕ ਤੇਜ਼ ਰਫਤਾਰ ਕਾਰ ਜੋ ਕਿ ਗੁਰਦਾਸਪੁਰ ਦੀ ਤਰਫ ਤੋਂ ਆ ਰਹੀ ਸੀ, ਡਾਲਾ ਪਿੰਡ ਤੋਂ ਅੱਗੇ ਆਉਂਦਿਆਂ ਹੀ ਇਕ ਤਿੱਖਾ ਮੋੜ ਹੋਣ ਕਾਰਨ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਸੜਕ ਕਿਨਾਰੇ ਲੱਗੇ ਖੋਖੇ ਨਾਲ ਟਕਰਾਉਣ ਉਪਰੰਤ ਸਫੈਦੇ ਨਾਲ ਜਾ ਟਕਰਾਈ। ਇਸ ਟੱਕਰ ਤੋਂ ਬਾਅਦ ਖੋਖਾ ਸੜਕ 'ਤੇ ਹੀ ਪਲਟ ਗਿਆ ਅਤੇ ਕਾਰ ਦੇ ਦੋਨੋਂ ਏਅਰਬੈਗ ਖੁੱਲ੍ਹ ਗਏ, ਜਿਸ ਕਾਰਨ ਕਾਰ 'ਚ ਬੈਠੀਆਂ ਸਵਾਰੀਆਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ। 

ਇਹ ਵੀ ਪੜ੍ਹੋ- ਝਾਰਖੰਡ ਦੇ CM ਨੇ ਦਿੱਤਾ ਅਸਤੀਫ਼ਾ, ਹੇਮੰਤ ਸੋਰੇਨ ਮੁੜ ਸੰਭਾਲਣਗੇ ਸੂਬੇ ਦੀ ਕਮਾਨ

ਮੌਕੇ 'ਤੇ ਮੌਜੂਦ ਲੋਕਾਂ ਨੇ ਐਬੂਲੈਂਸ ਨੂੰ ਫੋਨ ਕੀਤਾ ਅਤੇ ਪਰਿਵਾਰਿਕ ਮੈਂਬਰਾਂ ਨੇ ਆ ਕੇ ਜ਼ਖ਼ਮੀ ਹੋਏ ਲੋਕਾਂ ਨੂੰ ਗੁਰਦਾਸਪੁਰ ਹਸਪਤਾਲ ਪਹੁੰਚਾਇਆ। ਇਸ ਬਾਰੇ ਬਹਿਰਾਮਪੁਰ ਥਾਣਾ ਮੁਖੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਹਾਦਸੇ ਦੇ ਕਾਰਨਾਂ ਬਾਰੇ ਪੂਰੀ ਜਾਣਕਾਰੀ ਨਹੀਂ ਪ੍ਰਾਪਤ ਹੋ ਸਕੀ ਹੈ। 

ਇਹ ਵੀ ਪੜ੍ਹੋ- 7 ਸਾਲਾ ਬੱਚੇ ਦੀ ਭੇਤਭਰੀ ਹਾਲਤ 'ਚ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News