25 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਰ ਚਾਲਕ ਕਾਬੂ

Tuesday, Mar 10, 2026 - 06:23 PM (IST)

25 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਰ ਚਾਲਕ ਕਾਬੂ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼, ਬਾਬਾ) : ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਐੱਸ. ਐੱਸ. ਪੀ. ਮਹਿਤਾਬ ਸਿੰਘ ਦੇ ਨਿਰਦੇਸ਼ਾਂ ’ਤੇ ਡੀ. ਐੱਸ. ਪੀ. ਹਰੀਸ਼ ਬਹਿਲ ਦੀ ਰਹਿਨੁਮਾਈ ਹੇਠ 25 ਪੇਟੀਆਂ ਦੇਸੀ ਸ਼ਰਾਬ ਸਮੇਤ ਕਾਰ ਚਾਲਕ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਗਗਨਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੋਈ ਵਿਅਕਤੀ ਕਾਰ ਰਾਹੀਂ ਸ਼ਰਾਬ ਦੀ ਸਮੱਗਲਿੰਗ ਕਰ ਰਿਹਾ ਹੈ। ਇਸ ਸੂਚਨਾ ’ਤੇ ਏ. ਐੱਸ. ਆਈ. ਕੁਲਦੀਪ ਸਿੰਘ, ਰਸ਼ਪਾਲ ਸਿੰਘ ਤੇ ਸਾਥੀ ਮੁਲਾਜ਼ਮਾਂ ਨੇ ਬਾਬਾ ਮੰਜ ਸਾਹਿਬ ਨਜ਼ਦੀਕ ਨਾਕੇਬੰਦੀ ਦੌਰਾਨ ਜਦੋਂ ਇਕ ਸਵਿਫਟ (ਪੀ.ਬੀ. 01 ਕੇ 7572) ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ’ਚੋਂ ਪੰਜਾਬ ਕਲੱਬ ਮਾਰਕਾ ਦੇਸੀ ਸ਼ਰਾਬ ਦੀਆਂ 25 ਪੇਟੀਆਂ ਬਰਾਮਦ ਹੋਈਆਂ।

ਪੁਲਸ ਨੇ ਚਾਲਕ ਦਲਬੀਰ ਸਿੰਘ ਉਰਫ਼ ਦੇਸਾ ਵਾਸੀ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਵਿਰੁੱਧ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਤੇ ਅਗਲੇਰੀ ਤਫ਼ਤੀਸ਼ ਜਾਰੀ ਹੈ। ਇਸ ਮੌਕੇ ਮੁੱਖ ਮੁਨਸ਼ੀ ਰਮਨਦੀਪ ਸਿੰਘ, ਨਵਦੀਪ ਸਿੰਘ ਤੇ ਸਤਿੰਦਰ ਸਿੰਘ ਵੀ ਮੌਜੂਦ ਸਨ।
 


author

Shivani Bassan

Content Editor

Related News