ਕਾਰ ਨੇ ਸਾਈਕਲ ''ਚ ਮਾਰੀ ਟੱਕਰ, ਮਜ਼ਦੂਰ ਦੀ ਮੌਤ

Sunday, Jun 22, 2025 - 05:25 PM (IST)

ਕਾਰ ਨੇ ਸਾਈਕਲ ''ਚ ਮਾਰੀ ਟੱਕਰ, ਮਜ਼ਦੂਰ ਦੀ ਮੌਤ

ਤਰਨਤਾਰਨ (ਰਮਨ)- ਤੇਜ਼ ਰਫਤਾਰ ਕਾਰ ਵੱਲੋਂ ਸਾਈਕਲ ਸਵਾਰ ਨੂੰ ਟੱਕਰ ਮਾਰਨ ਦੌਰਾਨ ਉਸਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸਬੰਧੀ ਥਾਣਾ ਵਲਟੋਹਾ ਦੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਪਰਚਾ ਦਰਜ ਕਰਦੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਨਵਜੋਤ ਕੌਰ ਪਤਨੀ ਮੁਲਕ ਬੀਰ ਸਿੰਘ ਵਾਸੀ ਸਰ ਆਏ ਵਲਟੋਹਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਬੀਤੀ 15 ਜੂਨ ਦੀ ਸ਼ਾਮ ਕਰੀਬ 8 ਵਜੇ ਜਦੋਂ ਉਸ ਦਾ ਪਤੀ ਮੁਲਕ ਬੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਲੇਬਰ ਦਾ ਕੰਮ ਕਰਕੇ ਆਪਣੇ ਪਿੰਡ ਨੂੰ ਵਾਪਸ ਸਾਈਕਲ ਉੱਪਰ ਸਵਾਰ ਹੋ ਕੇ ਆ ਰਿਹਾ ਸੀ ਤਾਂ ਜਦੋਂ ਉਹ ਪਿੰਡ ਵਾੜਾ ਤੇਲੀਆਂ ਲਾਗੇ ਪੁੱਜਾ ਤਾਂ ਪਿੱਛੋਂ ਇਕ ਕਾਰ ਬੜੀ ਤੇਜ਼ ਰਫਤਾਰ ਨਾਲ ਆਈ ਜਿਸਨੇ ਲਾਪਰਵਾਹੀ ਨਾਲ ਉਸਦੇ ਪਤੀ ਦੇ ਸਾਈਕਲ ਪਿੱਛੇ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਉਸਦਾ ਪਤੀ ਸੜਕ ਉੱਪਰ ਡਿੱਗ ਪਿਆ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋਅੰਮ੍ਰਿਤਸਰ 'ਚ ਮੀਂਹ ਨਾਲ ਆਈ ਰਾਹਤ, ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀ ਖੂਬਸੂਰਤੀ ਨੇ ਮੋਹ ਲਿਆ ਮਨ

ਉਸ ਨੇ ਕਿਹਾ ਕਿ ਪਤੀ ਦੇ ਸਿਰ ਵਿੱਚ ਡੂੰਘੀਆਂ ਸੱਟਾਂ ਲੱਗਣ ਕਰਕੇ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਡਾਕਟਰਾਂ ਨੇ ਰੈਫਰ ਕਰ ਦਿੱਤਾ ਜਿੱਥੇ ਇਲਾਜ ਦੌਰਾਨ ਉਸ ਦੀ 20 ਜੂਨ ਸਵੇਰੇ ਸਾਢੇ ਚਾਰ ਵਜੇ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਵਲਟੋਹਾ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਣਪਛਾਤੇ ਕਾਰ ਚਾਲਕ ਖਿਲਾਫ਼ ਪਰਚਾ ਦਰਜ ਕਰਦੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News