ਸੜਕ ’ਤੇ ਤੁਰੇ ਜਾ ਰਹੇ ਪ੍ਰਵਾਸੀਆਂ ’ਤੇ ਚੜ੍ਹੀ ਕਾਰ, ਇਕ ਦੀ ਮੌਤ

Sunday, Jul 26, 2026 - 02:12 PM (IST)

ਸੜਕ ’ਤੇ ਤੁਰੇ ਜਾ ਰਹੇ ਪ੍ਰਵਾਸੀਆਂ ’ਤੇ ਚੜ੍ਹੀ ਕਾਰ, ਇਕ ਦੀ ਮੌਤ

ਝਬਾਲ (ਨਰਿੰਦਰ): ਬਿਹਾਰ ਤੋਂ ਪੰਜਾਬ ਝੋਨਾ ਲਾਉਣ ਆਏ ਅਤੇ ਸੜਕ ’ਤੇ ਪੈਦਲ ਤੁਰੇ ਜਾ ਰਹੇ ਦੋ ਪ੍ਰਵਾਸੀ ਮਜ਼ਦੂਰਾਂ ’ਤੇ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਅਲਟੋ ਕਾਰ ਦੇ ਚੜ੍ਹ ਜਾਣ ਨਾਲ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਘੇਲ ਸਿੰਘ ਵਾਲਾ ਪੰਚਾਇਤ ਵਿਚ ਪ੍ਰਵਾਸੀਆਂ ਦਾ ਇਕ ਗਰੁੱਪ ਝੋਨਾ ਲਾਉਣ ਲਈ ਆਇਆ ਹੋਇਆ ਸੀ, ਜਿਸ ਵਿਚੋਂ ਦੋ ਪ੍ਰਵਾਸੀ ਚੰਦਨ ਅਤੇ ਗੋਰੂ, ਵਾਸੀ ਬਿਹਾਰ ਤਰਨ ਤਾਰਨ ਸੜਕ ’ਤੇ ਪੈਦਲ ਤੁਰੇ ਜਾ ਰਹੇ ਸਨ। ਇਸੇ ਦੌਰਾਨ ਪਿੱਛੋਂ ਝਬਾਲ ਸਾਈਡ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ-  ਡਾਕ ਵਿਭਾਗ ਦਾ ਵੱਡਾ ਫੈਸਲਾ: ਭੈਣਾਂ ਦੀ ਸਹੂਲਤ ਲਈ ਕੀਤੇ ਖਾਸ ਪ੍ਰਬੰਧ

ਇਸ ਹਾਦਸੇ ਵਿਚ ਚੰਦਨ ਨਾਂ ਦੇ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੋਰੂ ਨਾਂ ਦਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਦੀ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਗੱਡੀ ਨੂੰ ਮੌਕੇ ’ਤੇ ਹੀ ਛੱਡ ਕੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News