ਕਾਰ ਸਵਾਰਾਂ ਨੇ ਨੌਜਵਾਨ ਨੂੰ ਕੀਤਾ ਅਗਵਾ, ਨਾਕੇ ’ਤੇ ਆ ਗਏ ਪੁਲਸ ਅੜਿੱਕੇ

Monday, Sep 11, 2023 - 02:45 AM (IST)

ਕਾਰ ਸਵਾਰਾਂ ਨੇ ਨੌਜਵਾਨ ਨੂੰ ਕੀਤਾ ਅਗਵਾ, ਨਾਕੇ ’ਤੇ ਆ ਗਏ ਪੁਲਸ ਅੜਿੱਕੇ

ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਨਾਲ ਸਬੰਧਤ ਹੱਲੇ ਤੋਂ ਇਕ ਨੌਜਵਾਨ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਕ੍ਰਿਸ਼ ਸ਼ਰਮਾ ਨੇ ਦੱਸਿਆ ਕਿ ਉਹ ਕੱਲ੍ਹ ਪਿੰਡ ਹੱਲਾ ਵਿਖੇ ਆਪਣੇ ਦੋਸਤ ਕੋਲ ਗਿਆ ਸੀ, ਜਦੋਂ ਵਾਪਸ ਆ ਰਿਹਾ ਸੀ ਤਾਂ ਉਸ ਦੇ ਪਿੱਛੇ ਇਕ ਸਵਿਫਟ ਕਾਰ ਲੱਗ ਗਈ, ਜਿਸ ਵਿੱਚੋਂ ਉੱਤਰੇ ਨੌਜਵਾਨਾਂ ਨੇ ਉਸ ਨੂੰ ਜ਼ਬਰਦਸਤੀ ਕਾਰ ’ਚ ਬਿਠਾ ਕੇ ਅਗਵਾ ਕਰ ਲਿਆ ਅਤੇ ਫਿਰ ਕੁੱਟਮਾਰ ਕੀਤੀ। ਇਸ ਦੌਰਾਨ ਉਸ ਨੂੰ ਕਿਸੇ ਹੋਰ ਜਗ੍ਹਾ ’ਤੇ ਲਿਜਾਇਆ ਜਾ ਰਿਹਾ ਸੀ ਅਤੇ ਰਸਤੇ 'ਚ ਇਕ ਨਾਕੇ ਦੌਰਾਨ ਜਦੋਂ ਪੁਲਸ ਚੈਕਿੰਗ ਕਰ ਰਹੀ ਸੀ ਤਾਂ ਉਸ ਨੇ ਆਪਣੇ ਬਚਾਅ ਲਈ ਰੌਲ਼ਾ ਪਾਇਆ, ਜਿਸ ਕਾਰਨ ਮੌਕੇ ’ਤੇ ਪੁਲਸ ਨੇ ਉਕਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਵਿਆਹ ਵਾਲਾ ਘਰ ਬਣਿਆ ਜੰਗ ਦਾ ਮੈਦਾਨ, ਪ੍ਰੇਮਿਕਾ ਨੇ ਮੌਕੇ ’ਤੇ ਪਹੁੰਚ ਲਾੜੇ ਸਣੇ ਬਰਾਤੀਆਂ ਦੀ ਕੀਤੀ ਛਿੱਤਰ-ਪਰੇਡ

ਉਪਰੰਤ ਉਸ ਨੂੰ ਗੁਰਦਾਸਪੁਰ ਵਿਖੇ ਲਿਆ ਕੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਦੀ ਉਸ ਨੂੰ ਪੂਰੀ ਪਛਾਣ ਹੈ ਅਤੇ ਉਨ੍ਹਾਂ ਨੇ ਪੁਰਾਣੀ ਰੰਜਿਸ਼ ਕਾਰਨ ਅਜਿਹਾ ਕੀਤਾ। ਦੂਜੇ ਪਾਸੇ ਮੌਕੇ ’ਤੇ ਪਹੁੰਚੇ ਡੀਐੱਸਪੀ ਸੁਖਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਨੂੰ ਕੁਝ ਲੋਕਾਂ ਵੱਲੋਂ ਅਗਵਾ ਕਰਕੇ ਕੁੱਟਮਾਰ ਕੀਤੀ ਗਈ ਹੈ। ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News