ਰੰਗਲਾ ਪੰਜਾਬ ਮੇਲਾ : ਸ਼ਹਿਰ ਦੀ ਸੜਕਾਂ ’ਤੇ ਵਿਆਹ ਵਾਲਾ ਮਾਹੌਲ ਬਣੀ ‘ਕਾਰਨੀਵਾਲ ਪਰੇਡ’

02/25/2024 5:25:36 PM

ਅੰਮ੍ਰਿਤਸਰ(ਨੀਰਜ)- ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਅੰਮ੍ਰਿਤਸਰ ਵਿਚ ਕਰਵਾਏ ਜਾ ਰਹੇ ਵਿਸ਼ਵ ਪੱਧਰੀ ‘ਰੰਗਲੇ ਪੰਜਾਬ’ ਮੇਲੇ ਦੌਰਾਨ ਬੀਤੇ ਦਿਨ ਸ਼ਹਿਰ ਦੀਆਂ ਸੜਕਾਂ ’ਤੇ ਵੀ ਮੇਲੇ ਵਾਲਾ ਮਾਹੌਲ ਬਣਿਆ ਰਿਹਾ। ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ ਦੀ ਅਗਵਾਈ ਹੇਠ ਕੀਤੇ ਗਏ ਪ੍ਰਬੰਧਾਂ ਸਦਕਾ ਪਹਿਲੇ ਦਿਨ ਦੀ ਪਰੇਡ ਰੈੱਡ ਕਰਾਸ ਦਫਤਰ ਤੋਂ ਸ਼ੁਰੂ ਹੋ ਕੇ ਰਣਜੀਤ ਐਵੇਨਿਊ ਮੇਲਾ ਗਰਾਊਂਡ, ਜਿਸ ਨੂੰ ਕਿ ਤਾਲ ਚੌਕ ਦਾ ਨਾਮ ਦਿੱਤਾ ਗਿਆ ਹੈ, ਵਿਖੇ ਸਮਾਪਤ ਹੋਈ, ਜਿੱਥੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਡਾਇਰੈਕਟਰ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਮਨਕੰਵਲ ਸਿੰਘ ਚਾਹਲ ਅਤੇ ਵਿਭਾਗ ਦੇ ਵਧੀਕ ਡਾਇਰੈਕਟਰ ਰਾਕੇਸ਼ ਪੋਪਲੀ ਨੇ ਪਰੇਡ ਦਾ ਸਵਾਗਤ ਕੀਤਾ। 25 ਫਰਵਰੀ ਨੂੰ ਇਹ ਕਾਰਨੀਵਾਲ ਪ੍ਰੇਡ ਟ੍ਰਿਲੀਅਮ ਮਾਲ ਤੋਂ ਸ਼ੁਰੂ ਹੋ ਕੇ ਰਣਜੀਤ ਐਵੇਨਿਊ ਮੇਲਾ ਮੈਦਾਨ ਤੱਕ ਜਾਵੇਗੀ। ਪਰੇਡ ਵਿਚ ਸਭ ਤੋਂ ਅੱਗੇ ਪੰਜਾਬੀਆਂ ਦੀ ਪਸੰਦ ਬੁਲੇਟ ਮੋਟਰਸਾਈਕਲਾਂ ’ਤੇ ਸਵਾਰ ਪੰਜਾਬੀ ਪਹਿਰਾਵੇ ਵਿਚ ਨੌਜਵਾਨ ਸਨ। ਉਸ ਤੋਂ ਪਿੱਛੇ ਪੰਜਾਬ ਦੀ ਪੇਸ਼ਕਾਰੀ ਕਰਦੀਆਂ ਝਾਕੀਆਂ, ਟਾਂਗੇ , ਟਰੈਕਟਰ ਟਰਾਲੀਆਂ ’ਤੇ ਮੇਲੇ ਨੂੰ ਜਾਂਦੇ ਨੌਜਵਾਨ ਤੇ ਮੁਟਿਆਰਾਂ, ਗਿੱਧੇ ਤੇ ਭੰਗੜੇ ਪਾਉਂਦੇ ਨੌਜਵਾਨ, ਖਾਲਸਾ ਕਾਲਜ ਅੰਮ੍ਰਿਤਸਰ ਦਾ ਫੋਕ ਆਰਕੈਸਟ੍ਰਾ ਤੇ ਭੰਗੜਾ ਇਸ ਪਰੇਡ ਦੀ ਸ਼ਾਨ ਬਣੇ। ਸ਼ਹਿਰ ਵਾਸੀਆਂ ਨੇ ਸੜਕਾਂ ’ਤੇ ਆ ਕੇ ਤਾੜੀਆਂ ਮਾਰਦੇ ਹੋਏ ਪਰੇਡ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਸ਼ਾਹਪੁਰਕੰਢੀ ਬੈਰਾਜ ਪ੍ਰਾਜੈਕਟ ਪੂਰਾ ਹੁੰਦੇ ਹੀ ਪਾਣੀ ਦੀ ਬੂੰਦ ਲਈ ਤਰਸੇਗਾ ਪਾਕਿਸਤਾਨ

ਮੇਲੇ ’ਚ ਸਾਹਿਤਕਾਰਾਂ ਨੇ ਕੀਤੀ ਪੰਜਾਬੀ ਸਾਹਿਤ ’ਤੇ ਚਰਚਾ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਅੰਮ੍ਰਿਤਸਰ ਵਿਚ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਦੇ ਦੂਸਰੇ ਦਿਨ ਪਾਰਟੀਸ਼ੀਅਨ ਮਿਊਜ਼ੀਅਮ ਵਿਚ ਪੰਜਾਬੀ ਸਾਹਿਤਕਾਰਾਂ ਨੇ ਪੰਜਾਬੀ ਸਾਹਿਤ ’ਤੇ ਗੰਭੀਰ ਚਰਚਾ ਕੀਤੀ। ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਾਕੇਸ਼ ਪੋਪਲੀ ਨੇ ਸੰਬੋਧਨ ਕਰਦੇ ਕਿਹਾ ਕਿ ਪੰਜਾਬੀ ਸਾਹਿਤ ਸਦੀਆਂ ਤੋਂ ਪੰਜਾਬੀ ਸੱਭਿਆਚਾਰ ਦੀ ਤਰਜ਼ਮਾਨੀ ਕਰ ਰਿਹਾ ਹੈ। ਇਸ ਨੇ ਸਮੇਂ ਦੇ ਨਾਲ-ਨਾਲ ਬਹੁਤ ਬਦਲਾਅ ਵੀ ਵੇਖੇ ਹਨ ਅਤੇ ਅੱਜ ਅਸੀਂ ਆਪਣੇ ਆਪ ਨੂੰ ਭਾਗਾਂ ਵਾਲੇ ਸਮਝਦੇ ਹਾਂ ਕਿ ਸਾਨੂੰ ਪੰਜਾਬ ਸਾਹਿਤ ਦੀਆਂ ਜੜ੍ਹਾਂ ਨਾਲ ਜੁੜੇ ਮਹਾਨ ਵਿਅਕਤੀਆਂ ਦੇ ਵਿਚਾਰ ਸੁਣਨ ਦਾ ਮੌਕਾ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਲੇਖਕਾਂ, ਕਵੀਆਂ ਅਤੇ ਬੁੱਧੀਜੀਵੀਆਂ ਨਾਲ ਇਕ-ਦੋ ਦਿਨ ਪੰਜਾਬ ਸਾਹਿਤ ਦੇ ਹਰ ਪਹਿਲੂ ਜਿਵੇਂ ਕਿ ਕਵਿਤਾ, ਕਹਾਣੀ, ਨਾਟਕ ਆਦਿ ’ਤੇ ਚਰਚਾ ਕੀਤੀ ਜਾਵੇ। ਉਨ੍ਹਾਂ ਆਏ ਹੋਏ ਸਾਹਿਤਕਾਰਾਂ ਨੂੰ ਜੀ ਆਇਆਂ ਕਹਿੰਦੇ ਕਿਹਾ ਕਿ ਤੁਹਾਡੀ ਚਰਚਾ ਪੰਜਾਬ ਦੇ ਸ਼ਾਨਮੱਤੇ ਇਤਹਾਸ ’ਤੇ ਇਕ ਝਲਕ ਹੋਵੇਗੀ ਅਤੇ ਤੁਹਾਡੇ ਵਿਚਾਰਾਂ ਦਾ ਅਦਾਨ-ਪ੍ਰਦਾਨ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੇ ਅਮੀਰ ਵਿਰਸੇ ਬਾਰੇ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਅੰਮ੍ਰਿਤਸਰ ਵਿਚ ਇਹ ਸਾਹਿਤ ਮੇਲਾ ਰੱਖਣ ਦਾ ਸਾਡਾ ਮਤਲਬ ਹੀ ਇਹ ਹੈ ਕਿ ਅੰਮ੍ਰਿਤਸਰ ਇਤਿਹਾਸਕ ਅਤੇ ਸੱਭਿਆਚਾਰਕ ਤੌਰ ’ਤੇ ਅਮੀਰ ਸ਼ਹਿਰ ਹੈ।

ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ’ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਮਾਂ ਦਾ ਇਕੋ-ਇਕ ਸਹਾਰਾ ਸੀ ਗੁਰਜੰਟ

ਇਸ ਤੋਂ ਇਲਾਵਾ ਇਸ ਨੇ ਸਾਹਿਤ ਅਤੇ ਕਲਾ ਦੇ ਖੇਤਰ ’ਚ ਕੱਦਵਾਰ ਸ਼ਖਸੀਅਤਾਂ ਪੰਜਾਬੀ ਜਗਤ ਦੀ ਝੋਲੀ ਪਾਈਆਂ ਹਨ। ਸਾਹਿਤ ਮੇਲੇ ਵਿਚ ਆਏ ਹੋਏ ਸਾਹਿਤਕਾਰਾਂ ਨੂੰ ਰਜਤ ਓਬਰਾਏ ਵਧੀਕ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਜੀ ਆਇਆਂ ਕਿਹਾ। ਅੱਜ ਸਾਹਿਤ ਮੇਲੇ ਦੇ ਪਹਿਲੇ ਦਿਨ ਜਗਜੀਤ ਸਿੰਘ ਜੌਹਲ, ਜਸਲੀਨ ਔਲਖ, ਰਜਿੰਦਰ ਸਿੰਘ, ਅੰਮ੍ਰਿਤਾ ਸ਼ਰਮਾ, ਜਤਿੰਦਰ ਬਰਾੜ, ਨਵਦੀਪ ਸੂਰੀ, ਕੇਸ਼ਵਰ ਦੇਸਾਈ, ਅਰਵਿੰਦਰ ਚਮਕ, ਜਸਮੀਤ ਕੌਰ ਨਈਅਰ ਨੇ ਵਿਚਾਰ-ਚਰਚਾ ਵਿਚ ਭਾਗ ਲਿਆ।

60 ਵਿਅਕਤੀਆਂ ਨੇ ਕੀਤਾ ਖੂਨਦਾਨ, ਸਾਬਕਾ ਫੌਜੀਆਂ ਨੇ 250 ਲੋੜਵੰਦ ਵਿਅਕਤੀਆਂ ਨੂੰ ਵੰਡੇ ਕੱਪੜੇ

ਪੰਜਾਬ ਸਰਕਾਰ ਵੱਲੋਂ 24 ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸੇਵਾ ਸਟਰੀਟ ਜੋ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ ਸਟਰੀਟ ਵਿਖੇ ਲਗਾਈ ਗਈ ਸੀ, ਦੇ ਪਹਿਲੇ ਹੀ ਦਿਨ ਕਰੀਬ 60 ਵਿਅਕਤੀਆਂ ਨੇ ਖੂਨਦਾਨ ਦਿੱਤਾ ਅਤੇ ਸਾਬਕਾ ਫੌਜੀਆਂ ਵੱਲੋਂ ਲਾਏ ਗਏ ਸਟਾਲ ’ਚ ਕਰੀਬ 250 ਲੋੜਵੰਦ ਵਿਅਕਤੀਆਂ ਨੂੰ ਕੱਪੜੇ ਅਤੇ ਬੱਚਿਆਂ ਨੂੰ ਪੁਸਤਕਾਂ ਦੀ ਵੰਡ ਵੀ ਕੀਤੀ ਗਈ।

ਇਹ ਵੀ ਪੜ੍ਹੋ : ਨਾਬਾਲਗ ਬੱਚੇ ਦੀ ਪਰਿਵਾਰ ਨੂੰ ਚਿਤਾਵਨੀ, ਕਿਹਾ- 'ਪੜ੍ਹਾਈ ਤਾਂ ਕਰਾਂਗਾ ਜੇਕਰ....'

ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਸੇਵਾ ਸਟਰੀਟ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ’ਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬੀਆਂ ਵੱਲੋਂ ਲੰਗਰ ਰੂਪੀ ਭੋਜਨ ’ਤੇ ਦਿੱਤੇ ਜਾ ਰਹੇ ਦਾਨ ਦੇ ਨਾਲ-ਨਾਲ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ ਦਾਨ ਕਰਨ ਦੀ ਪਿਰਤ ਵੀ ਸ਼ੁਰੂ ਕੀਤੀ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਗੁਰਸਿਮਰਨ ਕੌਰ ਨੇ ਦੱਸਿਆ ਕਿ ਇਸ ਸੇਵਾ ਸਟਰੀਟ ਵਿਖੇ ਲੋੜਵੰਦ ਬੱਚਿਆਂ ਨੂੰ ਕਿਤਾਬਾਂ ਦੀ ਵੰਡ ਵੀ ਕੀਤੀ ਗਈ ਹੈ।

ਉਨ੍ਹਾਂ ਇਸ ਮੌਕੇ ਦੱਸਿਆ ਕਿ ਇਸ ਸੇਵਾ ਵਿਚ ਆਮ ਸ਼ਹਿਰੀਆਂ ਨੂੰ ਸ਼ਾਮਲ ਕਰਨ ਲਈ ਸਾਡੀ ਗੱਡੀਆਂ ਸ਼ਹਿਰ ਦੀਆਂ ਗਲੀਆਂ ਵਿਚ ਅਨਾਊਸਮੈਂਟ ਕਰ ਰਹੀਆਂ ਹਨ ਤਾਂ ਕਿ ਪੰਜਾਬੀਆਂ ਨੂੰ ਕਿਤਾਬਾਂ ਦਾਨ ਲਈ ਅੱਗੇ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਕਿਤਾਬਾਂ ਦੇ ਦਾਨ ਤੋਂ ਇਲਾਵਾ ਘਰਾਂ ਵਿਚ ਪਏ ਕੱਪੜੇ ਤੇ ਹੋਰ ਅਜਿਹਾ ਸਾਮਾਨ ਜੋ ਕਿਸੇ ਜ਼ਰੂਰਤਮੰਦ ਦੇ ਕੰਮ ਆ ਸਕਦਾ ਹੈ, ਨੂੰ ਵੀ ਇਸ ਮੌਕੇ ਦਾਨ ਵਜੋਂ ਲਿਆ ਜਾਵੇਗਾ ਤੇ ਅੱਗੇ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਉਕਤ ਗੱਡੀਆਂ ਵਿਚ ਵੀ ਲੋਕ ਇਹ ਦਾਨ ਦੇ ਸਕਦੇ ਹਨ। ਇਸ ਮੌਕੇ ਸੋਸ਼ਲ ਵੈੱਲਫੇਅਰ ਅਧਿਕਾਰੀ ਪੱਲਵ ਸ੍ਰੇਸ਼ਟਾ, ਮੈਡਮ ਕਿਰਤਪ੍ਰੀਤ ਕੌਰ, ਰੈੱਡ ਕਰਾਸ ਤੇ ਸੈਰ ਸਪਾਟਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਨੌਜਵਾਨ ਨੇ ਸੁਫ਼ਨਾ ਕੀਤਾ ਪੂਰਾ, ਜਹਾਜ਼ 'ਤੇ ਨਹੀਂ ਗੱਡੀ ਰਾਹੀਂ ਆਸਟਰੀਆ ਤੋਂ ਪੰਜਾਬ ਪੁੱਜਾ ਹਰਜੀਤ ਸਿੰਘ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan