ਧੁੰਦ ਕਾਰਨ ਟਰਾਲੇ ਨਾਲ ਟਕਰਾਈਆਂ ਕਾਰਾਂ, ਇਕੋ ਪਰਿਵਾਰ ਦੇ 3 ਜੀਅ ਜ਼ਖ਼ਮੀ

Saturday, Feb 17, 2024 - 01:30 PM (IST)

ਧੁੰਦ ਕਾਰਨ ਟਰਾਲੇ ਨਾਲ ਟਕਰਾਈਆਂ ਕਾਰਾਂ, ਇਕੋ ਪਰਿਵਾਰ ਦੇ 3 ਜੀਅ ਜ਼ਖ਼ਮੀ

ਬਟਾਲਾ (ਸਾਹਿਲ)- ਬੀਤੀ ਸਵੇਰੇ ਪਈ ਸੰਘਣੀ ਧੁੰਦ ਕਾਰਨ ਇਕ ਖੜ੍ਹੇ ਟਰਾਲੇ ਨਾਲ ਦੋ ਕਾਰਾਂ ਦੇ ਟਕਰਾਉਣ ਨਾਲ ਇਕੋ ਪਰਿਵਾਰ ਦੇ 3 ਜੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਕ ਸਥਾਨਕ ਗੁਰਦਾਸਪੁਰ ਰੋਡ ਸਥਿਤ ਬਿਜਲੀ ਘਰ ਨੇੜੇ ਸੜਕ ’ਤੇ ਇਕ ਟਰਾਲਾ ਖੜ੍ਹਾ ਸੀ, ਜਿਸ ਨਾਲ ਗੁਰਦਾਸਪੁਰ ਵੱਲੋਂ ਆ ਰਹੀਆਂ ਦੋ ਕਾਰਾਂ ਦਾ ਟਕਰਾਅ ਹੋ ਗਿਆ, ਜਿਸ ਕਾਰਨ ਇਕੋ ਪਰਿਵਾਰ ਦੇ 3 ਜੀਅ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਫਟਕਾਰ, ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਇਹ ਮੰਗ

ਜਿਨ੍ਹਾਂ ਵਿਚ ਸਾਹਿਲ ਪੁੱਤਰ ਸੁਰਿੰਦਰ ਗਰੋਵਰ, ਅਨਿਲ ਗੁਪਤਾ ਪੁੱਤਰ ਬੂਆ ਸਿੰਘ, ਨਿਕਤੀਸ਼ ਪੁੱਤਰੀ ਅਨਿਲ ਗੁਪਤਾ ਵਾਸੀਆਨ ਓਂਕਾਰ ਨਗਰ ਗੁਰਦਾਸਪੁਰ ਦੇ ਨਾਂ ਸ਼ਾਮਲ ਹਨ। ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਂਬੂਲੈਂਸ ਦੇ ਮੁਲਾਜ਼ਮ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਉਕਤ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ।

ਇਹ ਵੀ ਪੜ੍ਹੋ : PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦੇ ਚੱਲਦੇ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News